ਸੀਨੀਅਰ ਆਗੂ ਅਨਿਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੌਂਪ ਦਿੱਤਾ ਹੈ।ਅਨਿਲ ਜੋਸ਼ੀ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦਾ ਅਕਾਲੀ ਦਲ ਪ੍ਰਤੀ ਜੋ ਵਿਜ਼ਨ ਸੀ, ਉਹ ਹੁਣ ਖਤਮ ਹੋ ਗਿਆ ਹੈ ਅਤੇ ਸੁਖਬੀਰ ਸਿੰਘ ਬਾਦਲ ਵੀ ਇਸ ਵੱਲ ਧਿਆਨ ਨਹੀਂ ਦੇ ਰਹੇ।
ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ ਨੂੰ ਬੜ੍ਹਾਵਾ ਦੇਣ ਲਈ ਕੋਈ ਚਰਚਾ ਜਾਂ ਯਤਨ ਨਹੀਂ ਕੀਤੇ ਜਾ ਰਹੇ ਹਨ। ਜੋਸ਼ੀ ਨੇ ਅੱਗੇ ਟਿੱਪਣੀ ਕੀਤੀ ਕਿ ਅਕਾਲੀ ਦਲ ਹੁਣ ਸਿਰਫ ਪੰਥਕ ਰਾਜਨੀਤੀ ‘ਤੇ ਕੇਂਦਰਿਤ ਹੈ ਅਤੇ ਆਪਣੀ ਸਿਆਸੀ ਪਹੁੰਚ ‘ਚ ਉਲਝਿਆ ਨਜ਼ਰ ਆ ਰਿਹਾ ਹੈ।