ਅਬੋਹਰ ਏਅਰਫੋਰਸ ਸਟੇਸ਼ਨ ’ਤੇ ਤਾਇਨਾਤ ਏਅਰ ਫੋਰਸ ਦੇ ਜਵਾਨ ਦੀ ਬੀਤੀ ਰਾਤ ਡਿਊਟੀ ਦੌਰਾਨ ਸ਼ੱਕੀ ਹਾਲਾਤ ’ਚ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇਹ ਹਸਪਤਾਲ ’ਚ ਰਖਵਾਈ ਹੈ। ਮਿਲੀ ਜਾਣਕਾਰੀ ਅਨੁਸਾਰ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ 2 ਵਜੇ ਉਨ੍ਹਾਂ ਨੂੰ ਫੋਨ ਆਇਆ ਕਿ ਸਾਰਜੈਂਟ ਸੰਜੀਤ ਕੁਮਾਰ ਸਿੰਘ ਦੀ ਡਿਊਟੀ ਦੌਰਾਨ ਅਚਾਨਕ ਆਪਣੀ ਸਰਵਿਸ ਰਾਈਫਲ ਤੋਂ ਚੱਲੀ ਗੋਲ਼ੀ ਕਾਰਨ ਮੌਤ ਹੋ ਗਈ।
ਮ੍ਰਿਤਕ ਮੂਲ ਰੂਪ ਵਿੱਚ ਬਿਹਾਰ ਦਾ ਰਹਿਣ ਵਾਲਾ ਸੀ ਅਤੇ ਅਬੋਹਰ ਵਿੱਚ ਆਪਣੇ ਪਰਿਵਾਰ ਨਾਲ ਰਹਿੰਦਾ ਸੀ। ਪਰ ਹੁਣ ਉਸ ਦਾ ਪਰਿਵਾਰ ਆਪਣੇ ਪਿੰਡ ਗਿਆ ਹੋਇਆ ਸੀ। ਮ੍ਰਿਤਕ ਦੇ ਪਰਿਵਾਰ ਦੇ ਆਉਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।