ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਲਗਭਗ ਚਾਰ ਸਾਲਾਂ ਤੋਂ ਅਮਰੀਕਾ ਦੁਨੀਆ ਦੇ ਇਤਿਹਾਸ ਦੇ ਸਭ ਤੋਂ ਭਿਆਨਕ ਸਰਹੱਦੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਵੀਰਵਾਰ ਨੂੰ ਡੈਮੋਕ੍ਰੇਟਿਕ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਕਮਲਾ ਹੈਰਿਸ ਨੇ ਅਮਰੀਕਾ-ਮੈਕਸੀਕੋ ਸਰਹੱਦ ਦਾ ਦੌਰਾ ਕੀਤਾ। ਇਸ ਤੋਂ ਬਾਅਦ ਹੀ ਟਰੰਪ ਨੇ ਇਹ ਬਿਆਨ ਦਿੱਤਾ ਹੈ। ਧਿਆਨਯੋਗ ਹੈ ਕਿ ਜਿਨ੍ਹਾਂ ਮੁੱਦਿਆਂ ‘ਤੇ ਟਰੰਪ ਬਿਡੇਨ-ਕਮਲਾ ਹੈਰਿਸ ਸਰਕਾਰ ਨੂੰ ਘੇਰ ਰਹੇ ਹਨ, ਉਨ੍ਹਾਂ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਮੁੱਦਾ ਸਭ ਤੋਂ ਅਹਿਮ ਹੈ।