BTV BROADCASTING

ਅਮਰੀਕਾ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ ‘ਚ ਮੌਤ

ਅਮਰੀਕਾ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ ‘ਚ ਮੌਤ

18 ਅਕਤੂਬਰ 2204: ਅਕਸਰ ਹੀ ਨੌਜਵਾਨ ਆਪਣੇ ਘਰ ਦੇ ਹਾਲਾਤਾਂ ਨੂੰ ਠੀਕ ਕਰਨ ਦੇ ਲਈ ਵਿਦੇਸ਼ਾਂ ਦਾ ਰੁਖ ਕਰਦੇ ਹਨ, ਪਰ ਪਰਿਵਾਰ ਨੂੰ ਝਟਕਾ ਉਸ ਵੇਲੇ ਲੱਗਦਾ ਹੈ ਜਦ ਘਰ ਦੇ ਹਾਲਾਤਾਂ ਨੂੰ ਠੀਕ ਕਰਨ ਵਾਸਤੇ ਗਿਆ ਘਰ ਦਾ ਪੁੱਤਰ ਉਥੇ ਜਾ ਕੇ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਂਦਾ ਹੈ ਅਤੇ ਅਜਿਹਾ ਹੀ ਕੁਝ ਜ਼ਿਲ੍ਹਾਂ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਵਿਖੇ ਵੇਖਣ ਨੂੰ ਮਿਲਿਆ ਜਿੱਥੋਂ ਦੇ ਪਿੰਡ ਧੁੱਪਸੜੀ ਦਾ ਇੱਕ ਨੌਜਵਾਨ ਅਮਰੀਕਾ ਗਿਆ ਤਾਂ ਕਮਾਈ ਕਰਨ ਦੇ ਲਈ ਸੀ ਪਰ ਅਮਰੀਕਾ ਜਾਣ ਦੇ ਦੋ ਸਾਲ ਬਾਅਦ ਉੱਥੇ ਉਸਦੀ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਜਿਸ ਨਾਲ ਪਰਿਵਾਰ ਸਦਮੇ ਦੇ ਵਿਚ ਹੈ ਅਤੇ ਪਰਿਵਾਰ ਵੱਲੋਂ ਆਪਣੇ ਪੁੱਤ ਦੀ ਮ੍ਰਿਤਕ ਦੇਹ ਪੰਜਾਬ ਲਿਆਣ ਦੀ ਮੰਗ ਕੀਤੀ ਜਾ ਰਹੀ ਹੈ|

ਇਸ ਸਬੰਧੀ ਜਦ ਪਰਿਵਾਰ ਦੇ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਉਹਨਾਂ ਦਾ ਪੁੱਤ ਕਰੀਬ ਦੋ ਸਾਲ ਪਹਿਲਾਂ ਅਮਰੀਕਾ ਕੰਮ ਕਰਨ ਦੇ ਲਈ ਗਿਆ ਸੀ ਅਤੇ ਘਰ ਦੇ ਵਿੱਚ ਉਹ ਇਕੱਲਾ ਹੀ ਕਮਾਈ ਕਰਨ ਵਾਲਾ ਸੀ ਜਿਸ ਦੇ ਨਾਲ ਪੂਰਾ ਪਰਿਵਾਰ ਚੱਲ ਰਿਹਾ ਸੀ ਉਹਨਾਂ ਦੱਸਿਆ ਕਿ ਮ੍ਰਿਤਕ ਦੇ ਛੋਟੀ ਉਮਰ ਦੇ ਦੋ ਬੱਚੇ ਹਨ ਜਿਨਾਂ ਵਿੱਚ ਇੱਕ ਬੇਟੀ ਅਤੇ ਇੱਕ ਬੇਟਾ ਵੀ ਹੈ ਜਿਨਾਂ ਨੂੰ ਪਤਾ ਹੀ ਨਹੀਂ ਕਿ ਉਹਨਾਂ ਦੇ ਸਿਰ ਤੋਂ ਉਹਨਾਂ ਦੇ ਪਿਤਾ ਦਾ ਸਾਇਆ ਉੱਠ ਚੁੱਕਿਆ ਹੈ ਇਸ ਮੌਕੇ ਉਹਨਾਂ ਸਰਕਾਰ ਅੱਗੇ ਅਪੀਲ ਕਰਦੇ ਹੋਏ ਕਿਹਾ ਕਿ ਉਹਨਾਂ ਦੇ ਪੁੱਤ ਦੀ ਮ੍ਰਿਤਕ ਦੇਹ ਨੂੰ ਘਰ ਲਿਆਂਦਾ ਜਾਵੇ ਤਾਂ ਜੋ ਪਰਿਵਾਰ ਉਸਦੀ ਅੰਤਿਮ ਅਰਦਾਸ ਕਰ ਸਕੇ|

Related Articles

Leave a Reply