ਵਾਰਿਸ਼ ਪੰਜਾਬ ਦੇ ਮੁਖੀ ਅਤੇ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਆਪਣੀ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦਾ ਕਹਿਣਾ ਹੈ ਕਿ ਨਵੀਂ ਪਾਰਟੀ ਦਾ ਐਲਾਨ 14 ਜਨਵਰੀ ਨੂੰ ਮੁਕਤਸਰ ਸਾਹਿਬ ਵਿੱਚ ਹੋਣ ਵਾਲੇ ਮਾਘੀ ਮੇਲੇ ਵਿੱਚ ਕੀਤਾ ਜਾਵੇਗਾ। ਇਸ ਲਈ ਪੂਰੀ ਵਿਉਂਤਬੰਦੀ ਕੀਤੀ ਗਈ ਹੈ। ਨਵੀਂ ਪਾਰਟੀ ਲਈ ਪੰਜ ਤੋਂ ਸੱਤ ਮੈਂਬਰਾਂ ਦੀ ਕਮੇਟੀ ਬਣਾਈ ਗਈ ਹੈ। ਕਮੇਟੀ ਮੈਂਬਰ ਪਾਰਟੀ ਦੀ ਰੂਪ-ਰੇਖਾ ਤਿਆਰ ਕਰਨਗੇ ਅਤੇ ਇਸ ਦੇ ਸਿਧਾਂਤ ਤੈਅ ਕਰਨਗੇ।
ਤਰਸੇਮ ਸਿੰਘ ਨੇ ਕਿਹਾ ਕਿ ਉਨ੍ਹਾਂ ਪੰਜਾਬ ਵਾਸੀਆਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਪੰਜਾਬ ਨਸ਼ਿਆਂ ਦੀ ਦਲਦਲ ਵਿੱਚ ਧਸ ਰਿਹਾ ਹੈ, ਧਰਮ ਪਰਿਵਰਤਨ ਹੋ ਰਿਹਾ ਹੈ, ਕਿਸਾਨਾਂ ਦੇ ਮਸਲੇ ਹਨ ਅਤੇ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਵੀ ਹੈ। ਅਸੀਂ ਇਨ੍ਹਾਂ ਸਾਰੇ ਮੁੱਦਿਆਂ ਨੂੰ ਹੱਲ ਕਰਾਂਗੇ।