ਪੰਜਾਬ ‘ਚ ਵੋਟਿੰਗ ਤੋਂ ਕੁਝ ਘੰਟੇ ਪਹਿਲਾਂ ਅੰਮ੍ਰਿਤਸਰ ‘ਚ ‘ਆਪ’ ਨੇਤਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਗੁਰੂ ਨਗਰੀ ‘ਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਆਮ ਆਦਮੀ ਪਾਰਟੀ ਦੇ ਵਰਕਰ ਤੇ ਉਸ ਦੇ ਸਾਥੀ ‘ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ‘ਚ ਜ਼ਖਮੀ ਹੋਏ ਚਾਰ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਇਹ ਘਟਨਾ ਸਰਹੱਦੀ ਪਿੰਡ ਲੱਖੂਵਾਲ ਵਿੱਚ ਵਾਪਰੀ। ਲੋਕਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਇਲਾਕੇ ਦਾ ਉਤਸ਼ਾਹੀ ਵਰਕਰ ਦੀਪਇੰਦਰ ਸਿੰਘ ਦੀਪੂ ਆਪਣੇ ਦੋਸਤਾਂ ਨਾਲ ਘਰ ਦੇ ਬਾਹਰ ਬੈਠਾ ਸੀ। ਦੇਰ ਰਾਤ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ ‘ਤੇ ਆਏ ਅਤੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀ ਲੱਗਣ ਕਾਰਨ ਦੀਪੂ ਦੀ ਮੌਤ ਹੋ ਗਈ। ਚਾਰ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਦੇਰ ਰਾਤ ਐਸਐਸਪੀ ਅੰਮ੍ਰਿਤਸਰ ਦਿਹਾਤੀ ਵੀ ਮੌਕੇ ’ਤੇ ਪੁੱਜੇ। ਘਟਨਾ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਪਰ ਪੁਲਿਸ ਘਟਨਾ ਦੇ ਪਿੱਛੇ ਦੇ ਸਾਰੇ ਕਾਰਨਾਂ ਦੀ ਵੀ ਜਾਂਚ ਕਰ ਰਹੀ ਹੈ।