BTV Canada Official

Watch Live

ਅੰਮ੍ਰਿਤਸਰ : ਪੰਜਾਬ ‘ਚ ਤੀਹਰਾ ਕਤਲ, ਫੈਲ ਗਈ ਸਨਸਨੀ

ਅੰਮ੍ਰਿਤਸਰ : ਪੰਜਾਬ ‘ਚ ਤੀਹਰਾ ਕਤਲ, ਫੈਲ ਗਈ ਸਨਸਨੀ

4 ਅਪ੍ਰੈਲ 2024: ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਪਿੰਡ ਕੰਦੋਵਾਲੀ ‘ਚ ਕਲਯੁਗੀ ਪੁੱਤਰ ਨੇ ਸੰਗੀਨ ਵਾਰਦਾਤ ਨੂੰ ਅੰਜਾਮ ਦੇ ਕੇ ਆਪਣੀ ਮਾਂ, ਭਰਜਾਈ ਅਤੇ ਢਾਈ ਸਾਲ ਦੇ ਭਤੀਜੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਨੌਜਵਾਨ ਅੰਮ੍ਰਿਤਪਾਲ ਸਿੰਘ ਨੇ ਆਪਣੀ ਮਾਂ ਮਨਬੀਰ ਕੌਰ, ਭਰਜਾਈ ਅਵਨੀਤ ਕੌਰ ਅਤੇ ਭਤੀਜੇ ਸਮਰਥ ਸਿੰਘ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਹ ਖੁਦ ਥਾਣਾ ਝੰਡੇਰ ਪਹੁੰਚ ਗਿਆ ਅਤੇ ਖੁਦ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਸ ਟੀਮ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

Related Articles

Leave a Reply