BTV Canada Official

Watch Live

ਅੰਮ੍ਰਿਤਸਰ: ਵਿਧਾਇਕ ਦੇ ਆਹਮੋ-ਸਾਹਮਣੇ ਮੀਟਿੰਗ ਦੌਰਾਨ ‘ਆਪ’ ਦੇ ਨਵੇਂ ਤੇ ਪੁਰਾਣੇ ਵਰਕਰਾਂ ‘ਚ ਝੜਪ

ਅੰਮ੍ਰਿਤਸਰ: ਵਿਧਾਇਕ ਦੇ ਆਹਮੋ-ਸਾਹਮਣੇ ਮੀਟਿੰਗ ਦੌਰਾਨ ‘ਆਪ’ ਦੇ ਨਵੇਂ ਤੇ ਪੁਰਾਣੇ ਵਰਕਰਾਂ ‘ਚ ਝੜਪ

ਸ਼ੁੱਕਰਵਾਰ ਨੂੰ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਜਸਬੀਰ ਸਿੰਘ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਦੇ ਦੋ ਬਲਾਕ ਪ੍ਰਧਾਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਝੜਪ ਹੋ ਗਈ। ਸਥਿਤੀ ਅਜਿਹੀ ਬਣ ਗਈ ਕਿ ਉਥੇ ਤਾਇਨਾਤ ਸੁਰੱਖਿਆ ਕਰਮੀਆਂ ਨੂੰ ਦਖਲ ਦੇਣਾ ਪਿਆ। ਇਸ ਝਗੜੇ ਦੀ ਵੀਡੀਓ ਵੀ ਵਾਇਰਲ ਹੋਈ ਸੀ।

ਮਾਮਲਾ ਪੱਛਮੀ ਵਿਧਾਨ ਸਭਾ ਹਲਕੇ ਦੇ ਪਾਰਟੀ ਚੋਣ ਪ੍ਰਚਾਰ ਦਫ਼ਤਰ ਦਾ ਦੱਸਿਆ ਜਾ ਰਿਹਾ ਹੈ। ਵਿਧਾਇਕ ਜਸਬੀਰ ਸਿੰਘ ਨੇ ਚੋਣਾਂ ਸਬੰਧੀ ਸਮੂਹ ਬਲਾਕ ਪ੍ਰਧਾਨਾਂ ਅਤੇ ਵਰਕਰਾਂ ਦੀ ਮੀਟਿੰਗ ਬੁਲਾਈ ਸੀ। ਇਸ ਵਿੱਚ ਪੱਛਮੀ ਖੇਤਰ ਦੇ ਕੌਂਸਲਰ, ਕਮਿਊਨਿਟੀ ਇੰਚਾਰਜ, ਵਰਕਰ ਅਤੇ ਵੱਖ-ਵੱਖ ਅਧਿਕਾਰੀ ਹਾਜ਼ਰ ਸਨ। ਦੂਜੀਆਂ ਪਾਰਟੀਆਂ ਦੇ ਆਗੂਆਂ ਤੇ ਕੌਂਸਲਰਾਂ ਨੂੰ ਅਹਿਮੀਅਤ ਦੇਣ ਅਤੇ ਪੁਰਾਣੇ ਵਰਕਰਾਂ ਨੂੰ ਨਜ਼ਰਅੰਦਾਜ਼ ਕਰਨ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ। ਇਸ ਮੁੱਦੇ ‘ਤੇ ਚਰਚਾ ਚੱਲ ਰਹੀ ਸੀ ਤਾਂ ਦੋਵਾਂ ਬਲਾਕ ਪ੍ਰਧਾਨਾਂ ਵਿਚਾਲੇ ਹੱਥੋਪਾਈ ਸ਼ੁਰੂ ਹੋ ਗਈ। ਸਥਿਤੀ ਵਿਗੜਦੀ ਦੇਖ ਕੇ ਵਿਧਾਇਕ ਤੇ ਉਨ੍ਹਾਂ ਦੇ ਸੁਰੱਖਿਆ ਅਮਲੇ ਨੇ ਦਖਲ ਦੇ ਕੇ ਮਾਮਲਾ ਸੁਲਝਾਇਆ ਅਤੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ ਅਤੇ ਚੋਣ ਪ੍ਰਚਾਰ ਜਾਰੀ ਰੱਖਣ ਲਈ ਕਿਹਾ।

Related Articles

Leave a Reply