BTV BROADCASTING

ਅੱਜ ਕਿਸਾਨ ਟਰੈਕਟਰਾਂ ‘ਤੇ ਨਹੀਂ ਬੱਸਾਂ ਅਤੇ ਰੇਲ ਗੱਡੀਆਂ ‘ਤੇ ਕਰਨਗੇ ਕਿਸਾਨ ਮੋਰਚਾ

ਅੱਜ ਕਿਸਾਨ ਟਰੈਕਟਰਾਂ ‘ਤੇ ਨਹੀਂ ਬੱਸਾਂ ਅਤੇ ਰੇਲ ਗੱਡੀਆਂ ‘ਤੇ ਕਰਨਗੇ ਕਿਸਾਨ ਮੋਰਚਾ

6 ਮਾਰਚ 2024: ਹਰਿਆਣਾ ਦੀਆਂ ਸਰਹੱਦਾਂ ‘ਤੇ ਬੈਠੇ ਹੋਏ ਕਿਸਾਨਾਂ ਨੂੰ ਅੱਜ ਪੂਰੇ 23 ਦਿਨ ਹੋ ਗਏ ਹਨ। ਪੰਜਾਬ-ਹਰਿਆਣਾ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਇਸੇ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਦੇਸ਼ ਭਰ ਦੇ ਕਿਸਾਨ ਪੈਦਲ, ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਦਿੱਲੀ ਵੱਲ ਮਾਰਚ ਕਰਨਗੇ।

ਹਰਿਆਣਾਂ ਦੀਆਂ ਸਰਹੱਦਾਂ ਖਨੌਰੀ ਅਤੇ ਸ਼ੰਭੂ ‘ਤੇ ਬੈਠੇ ਕਿਸਾਨ ਦਿੱਲੀ ਨਹੀਂ ਜਾਣਗੇ। ਬਾਕੀ ਪੂਰੇ ਦੇਸ਼ ਦੇ ਕਿਸਾਨ ਦਿੱਲੀ ਦੇ ਜੰਤਰ ਮੰਤਰ ਵਿੱਚ ਇਕੱਠੇ ਹੋਣਗੇ। ਨੌਜਵਾਨ ਕਿਸਾਨ ਸ਼ੁਭਕਰਨ ਦੀ ਅੰਤਿਮ ਅਰਦਾਸ ਮੌਕੇ ਸੁਯੰਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਨੇ ਐਲਾਨ ਕੀਤਾ ਸੀ ਕਿ ਕੇਂਦਰ ਸਰਕਾਰ ਸਾਨੂੰ ਟਰੈਕਟਰ ਟਰਾਲੀਆਂ ਰਾਹੀਂ ਦਿੱਲੀ ਨਹੀਂ ਜਾਣ ਦੇ ਰਹੀ। ਇਸ ਲਈ ਬਾਕੀ ਇਲਾਕਿਆਂ ਦੇ ਕਿਸਾਨ ਰੇਲ ਗੱਡੀਆਂ , ਬੱਸ ਰਾਹੀਂ ਦਿੱਲੀ ਕੂਚ ਕਰਨਗੇ। ਕਿ ਹੁਣ ਕੇਂਦਰ ਸਰਕਾਰ ਇਹਨਾਂ ਨੂੰ ਵੀ ਰੋਕਦੀ ਹੈ ?

ਹਾਈਵੇਅ ਦੇ ਦੋਵੇਂ ਪਾਸੇ ਇੱਕ-ਇੱਕ ਲੇਨ ਖੋਲ੍ਹ ਦਿੱਤੀ ਗਈ ਹੈ। ਪ੍ਰਸ਼ਾਸਨ ਦੇ ਇਸ ਫੈਸਲੇ ਤੋਂ ਬਾਅਦ ਵਾਹਨ ਚਾਲਕਾਂ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਕਿ ਅੰਬਾਲਾ ਤੋਂ ਚੰਡੀਗੜ੍ਹ, ਚੰਡੀਗੜ੍ਹ ਤੋਂ ਹਿਸਾਰ ਜਾਂ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੇ ਡਰਾਈਵਰਾਂ ਨੂੰ ਭਟਕਣਾ ਪਿਆ।

Related Articles

Leave a Reply