4 ਫਰਵਰੀ 2024: ਪੰਜਾਬ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਵੱਲੋਂ ਅੱਜ ਪਠਾਨਕੋਟ ਦੇ ਚਮਰੌੜ ਸਥਿਤ ਮਿੰਨੀ ਗੋਆ ਵਿਖੇ ਮੀਟਿੰਗ ਦਾ ਪ੍ਰੋਗਰਾਮ ਕਰਵਾਇਆ ਗਿਆ ਹੈ। ਇਹ ਇਸ ਸਾਲ ਦੀ ਪਹਿਲੀ ਮੀਟਿੰਗ ਹੈ। ਪੰਜਾਬ ਸਰਕਾਰ 25 ਦਿਨਾਂ ਵਿੱਚ ਅਜਿਹੇ ਕੁੱਲ 4 ਪ੍ਰੋਗਰਾਮ ਆਯੋਜਿਤ ਕਰਨ ਜਾ ਰਹੀ ਹੈ। ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਸਰਕਾਰ ਉਨ੍ਹਾਂ ਨੂੰ ਨਿਵੇਸ਼ ਲਈ ਵੀ ਪ੍ਰੇਰਿਤ ਕਰੇਗੀ।ਇਸ ਸਾਲ ਮਿਲਾਨ ਸਮਾਗਮ ਵਿੱਚ ਲਗਭਗ 1000 ਪ੍ਰਵਾਸੀ ਭਾਰਤੀਆਂ ਨੇ ਆਨਲਾਈਨ ਸ਼ਿਕਾਇਤਾਂ ਦਰਜ ਕਰਵਾਈਆਂ।
ਓਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵਿਟ ਕੀਤਾ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਅੱਜ ਤੋਂ ਅਸੀਂ ਪੰਜਾਬ ‘ਚ ਪਰਵਾਸੀ ਪੰਜਾਬੀਆਂ ਲਈ ‘NRIs ਮਿਲਣੀ’ ਸ਼ੁਰੂ ਕਰਨ ਜਾ ਰਹੇ ਹਾਂ…ਜਿਸ ‘ਚ NRIs ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ…ਪਹਿਲੀ ‘NRI ਮਿਲਣੀ’ ਅਸੀਂ ਪਠਾਨਕੋਟ ਦੇ ਪਿੰਡ ਚਮਰੌੜ (ਮਿੰਨੀ ਗੋਆ) ‘ਚ ਇਸ ਕਰਕੇ ਰੱਖੀ ਹੈ ਤਾਂ ਜੋ ਬਾਹਰ ਵਸਦੇ ਪੰਜਾਬੀਆਂ ਨੂੰ ਰੰਗਲੇ ਪੰਜਾਬ ਦੇ ਕੁੱਝ ਵੱਖਰੇ ਰੰਗ ਵੀ ਵਿਖਾਏ ਜਾਣ…. ਪੇਕੇ ਘਰ ਪੰਜਾਬ ਵੱਲੋਂ ਸਾਰੇ NRIs ਨੂੰ “ਜੀ ਆਇਆਂ ਨੂੰ”…