ਜੰਮੂ-ਕਸ਼ਮੀਰ ‘ਚ ਹੋਏ ਹਮਲੇ ਤੋਂ ਬਾਅਦ ਭਾਜਪਾ ਅਤੇ ਪੀਐੱਮ ਮੋਦੀ ਦੀ ਚੁੱਪੀ ‘ਤੇ ਕਾਂਗਰਸ ਨੇ ਸਵਾਲ ਚੁੱਕੇ ਹਨ। ਕਾਂਗਰਸ ਨੇ ਬੁੱਧਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ‘ਚ ਸ਼ਾਂਤੀ ਅਤੇ ਆਮ ਸਥਿਤੀ ਵਾਪਸ ਲਿਆਉਣ ਦੇ ਭਾਜਪਾ ਦੇ ‘ਖੋਖਲੇ’ ਦਾਅਵਿਆਂ ਨੂੰ ਪਿਛਲੇ ਤਿੰਨ ਦਿਨਾਂ ‘ਚ ਖੇਤਰ ‘ਚ ਹੋਏ ਤਿੰਨ ਅੱਤਵਾਦੀ ਹਮਲਿਆਂ ਨੇ ਬੇਨਕਾਬ ਕਰ ਦਿੱਤਾ ਹੈ।
ਇਸ ਪੂਰੇ ਮਾਮਲੇ ‘ਤੇ ਪੀਐਮ ਮੋਦੀ ਦੇ ਚੁੱਪ ਰਹਿਣ ‘ਤੇ ਕਾਂਗਰਸ ਨੇਤਾ ਅਤੇ ਮੀਡੀਆ ਅਤੇ ਪਬਲੀਸਿਟੀ ਵਿਭਾਗ ਦੇ ਇੰਚਾਰਜ ਪਵਨ ਖੇੜਾ ਨੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਉਨ੍ਹਾਂ ਕੋਲ ਪਾਕਿਸਤਾਨੀ ਨੇਤਾਵਾਂ ਨੂੰ ਜਵਾਬ ਦੇਣ ਦਾ ਸਮਾਂ ਹੈ ਪਰ ਅੱਤਵਾਦੀ ਹਮਲਿਆਂ ਦੀ ਨਿੰਦਾ ਕਰਨ ਦਾ ਸਮਾਂ ਨਹੀਂ ਹੈ। ਪਵਨ ਖੇੜਾ ਨੇ ਕਿਹਾ, “ਜੰਮੂ-ਕਸ਼ਮੀਰ ਵਿੱਚ ਸ਼ਾਂਤੀ ਅਤੇ ਆਮ ਸਥਿਤੀ ਦੀ ਵਾਪਸੀ ਦੇ ਭਾਜਪਾ ਦੇ ਖੋਖਲੇ ਦਾਅਵਿਆਂ ਦਾ ਪਰਦਾਫਾਸ਼ ਹੋ ਗਿਆ ਹੈ। ਭਾਜਪਾ ਨੇ ਕਸ਼ਮੀਰ ਘਾਟੀ ਵਿੱਚ ਚੋਣਾਂ ਲੜਨ ਦੀ ਵੀ ਖੇਚਲ ਨਹੀਂ ਕੀਤੀ। ਇਸ ਤੋਂ ਸਾਬਤ ਹੁੰਦਾ ਹੈ ਕਿ ਉਨ੍ਹਾਂ ਦੀ ‘ਨਵਾਂ ਕਸ਼ਮੀਰ’ ਨੀਤੀ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।