BTV BROADCASTING

ਆਮ ਆਦਮੀ ਪਾਰਟੀ ਦੇ ਤਿੰਨ ਨਵੇਂ ਚੁਣੇ ਗਏ ਵਿਧਾਇਕਾਂ ਨੇ ਚੁੱਕੀ ਸਹੁੰ

ਆਮ ਆਦਮੀ ਪਾਰਟੀ ਦੇ ਤਿੰਨ ਨਵੇਂ ਚੁਣੇ ਗਏ ਵਿਧਾਇਕਾਂ ਨੇ ਚੁੱਕੀ ਸਹੁੰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਤਿੰਨ ਨਵੇਂ ਚੁਣੇ ਵਿਧਾਇਕਾਂ ਨੂੰ ਸਹੁੰ ਚੁਕਾਈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ‘ਆਪ’ ਦੇ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ।

ਸਭ ਤੋਂ ਪਹਿਲਾਂ ਡਾ.ਇਸ਼ਾਂਕ ਨੇ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵਜੋਂ ਸਹੁੰ ਚੁੱਕੀ। ਹਲਕਾ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਗਿੱਦੜਬਾਹਾ ਹਲਕੇ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਵਿਧਾਇਕ ਵਜੋਂ ਸਹੁੰ ਚੁੱਕੀ। ਬਰਨਾਲਾ ਹਲਕੇ ਤੋਂ ਕਾਂਗਰਸ ਦੇ ਨਵੇਂ ਚੁਣੇ ਗਏ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਉਰਫ ਕਾਲਾ ਢਿੱਲੋਂ ਨੇ ਅਜੇ ਤੱਕ ਸਹੁੰ ਨਹੀਂ ਚੁੱਕੀ। ਉਹ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ।

Related Articles

Leave a Reply