ਇਜ਼ਰਾਇਲੀ ਸ਼ਹਿਰ ਤੇਲ ਅਵੀਵ ਵਿੱਚ ਇੱਕ ਇਮਾਰਤ ਵਿੱਚ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਧਮਾਕੇ ਦੀ ਆਵਾਜ਼ ਦੂਰ ਤੱਕ ਸੁਣਾਈ ਦਿੱਤੀ। ਇਸ ‘ਚ ਦੋ ਲੋਕ ਜ਼ਖਮੀ ਹੋਏ ਹਨ।
ਇਜ਼ਰਾਇਲੀ ਪੁਲਿਸ ਮੁਤਾਬਕ ਬੰਬ ਨਿਰੋਧਕ ਮਾਹਿਰਾਂ ਸਮੇਤ ਕਈ ਅਧਿਕਾਰੀ ਘਟਨਾ ਸਥਾਨ ‘ਤੇ ਮੌਜੂਦ ਹਨ। ਬੰਬ ਨਿਰੋਧਕ ਅਤੇ ਸੁਰੱਖਿਆ ਟੀਮਾਂ ਬਚਾਅ ਕਾਰਜ ਚਲਾ ਰਹੀਆਂ ਹਨ। ਹਾਲਾਂਕਿ ਧਮਾਕੇ ਦੇ ਕਾਰਨਾਂ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।
ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਇਜ਼ਰਾਇਲੀ ਫ਼ੌਜ ਨੇ ਕਿਹਾ ਕਿ ਉਹ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਧਮਾਕਾ ਡਰੋਨ ਹਮਲੇ ਕਾਰਨ ਹੋਇਆ ਜਾਂ ਕਿਸੇ ਹੋਰ ਕਾਰਨ। ਇਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਫੌਜ ਨੇ ਇੱਕ ਬਿਆਨ ਵਿੱਚ ਕਿਹਾ, “ਸੈਂਟਰਲ ਤੇਲ ਅਵੀਵ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਧਮਾਕਾ ਸੁਣਿਆ ਗਿਆ। ਅਸੀਂ ਰਿਪੋਰਟਾਂ ਦੀ ਜਾਂਚ ਕਰ ਰਹੇ ਹਾਂ ਕਿ ਇਹ ਇੱਕ ਹਵਾਈ ਹਮਲਾ ਸੀ। ਘਟਨਾ ਦੀ ਸਮੀਖਿਆ ਕੀਤੀ ਜਾ ਰਹੀ ਹੈ,” ਫੌਜ ਨੇ ਇੱਕ ਬਿਆਨ ਵਿੱਚ ਕਿਹਾ।