ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਦਾ ਬਿਆਨ, ‘ਸਸਤੇ ਵਿਦੇਸ਼ੀ ਮਜ਼ਦੂਰਾਂ ਦੀ ਅਸੀਮਿਤ ਸਪਲਾਈ ਦਾ ਯੁੱਗ, ਹੋਇਆ ਖਤਮ।ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਹਾਲੀਆ ਬਿਆਨ ਵਿੱਚ ਕਿਹਾ ਹੈ ਕਿ “ਸਸਤੇ ਵਿਦੇਸ਼ੀ ਮਜ਼ਦੂਰਾਂ ਦੀ ਅਸੀਮਿਤ ਸਪਲਾਈ ਦਾ ਯੁੱਗ, ਹੁਣ ਖਤਮ ਹੋ ਗਿਆ ਹੈ। ਅਤੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਰੁਜ਼ਗਾਰਦਾਤਾਵਾਂ ਨੂੰ ਹੋਰ ਕੈਨੇਡੀਅਨ ਕਾਮਿਆਂ ਨੂੰ ਆਕਰਸ਼ਿਤ ਕਰਨ ਲਈ ਵੱਧ ਤਨਖਾਹ ਦੀ ਪੇਸ਼ਕਸ਼ ਕਰਨ ਦੀ ਲੋੜ ਹੋ ਸਕਦੀ ਹੈ।ਗ੍ਰੇਟਰ ਵੈਨਕੂਵਰ ਬੋਰਡ ਆਫ਼ ਟਰੇਡ ਨਾਲ ਗੱਲ ਕਰਨ ਤੋਂ ਬਾਅਦ, ਮਿਲਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਫੈਡਰਲ ਸਰਕਾਰ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਲਾਗੂ ਕਰਨ ਲਈ ਯਤਨਾਂ ਨੂੰ ਵਧਾ ਸਕਦੀ ਹੈ, ਖਾਸ ਤੌਰ ‘ਤੇ ਉਨ੍ਹਾਂ ਪ੍ਰਵਾਸੀਆਂ ਨੂੰ ਟਾਰਗੇਟ ਕਰਦੇ ਹੋਏ ਜੋ ਬਿਨਾਂ ਇਜਾਜ਼ਤ ਕੈਨੇਡਾ ਵਿੱਚ ਰਹਿ ਰਹੇ ਹਨ।ਜ਼ਿਕਰਯੋਗ ਹੈ ਕਿ ਮੰਤਰੀ ਨੇ ਅਮਰੀਕਾ ਦੇ ਨਾਲ ਸੁਰੱਖਿਅਤ ਤੀਜੇ ਦੇਸ਼ ਸਮਝੌਤੇ ਨੂੰ ਲਾਗੂ ਕਰਨ ਦੀ ਜ਼ਰੂਰਤ ‘ਤੇ ਵੀ ਚਰਚਾ ਕੀਤੀ, ਜੋ ਇਹ outline ਕਰਦਾ ਹੈ ਕਿ ਦੋਵਾਂ ਦੇਸ਼ਾਂ ਵਿਚਕਾਰ ਸ਼ਰਣ ਮੰਗਣ ਵਾਲਿਆਂ ਨੂੰ ਕਿਵੇਂ ਸੰਭਾਲਿਆ ਜਾ ਸਕਦਾ ਹੈ। ਮਿਲਰ ਨੇ ਆਪਣੇ ਬਿਆਨ ਵਿੱਚ ਅੱਗੇ ਕਿਹਾ ਕਿ ਜਦੋਂ ਘੱਟ ਲਾਗਤ ਵਾਲੇ ਅਸਥਾਈ ਵਿਦੇਸ਼ੀ ਕਾਮਿਆਂ ਦੀ ਗੱਲ ਆਉਂਦੀ ਹੈ ਤਾਂ ਇਸ ਮੁੱਦੇ ਨੂੰ ਸੰਬੋਧਿਤ ਕਰਨਾ ਮਹੱਤਵਪੂਰਨ ਹੈ ਕਿ ਕਦੇ-ਕਦਾਈਂ “ਮਾਲਕ ਅਤੇ ਕਰਮਚਾਰੀਆਂ ਵਿਚਕਾਰ ਬਹੁਤ ਅਸਪਸ਼ਟ ਸਬੰਧ” ਹੁੰਦੇ ਹਨ। ਜ਼ਿਕਰਯੋਗ ਹੈ ਕਿ ਕੈਨੇਡਾ ਨੇ ਇਸ ਸਾਲ ਜ਼ਿਆਦਾਤਰ ਸੈਕਟਰਾਂ ਵਿੱਚ ਘੱਟ ਤਨਖ਼ਾਹ ਵਾਲੇ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਨੂੰ ਸੀਮਤ ਕਰ ਦਿੱਤਾ ਹੈ ਅਤੇ ਸਸਤੇ ਵਿਦੇਸ਼ੀ ਮਜ਼ਦੂਰਾਂ ‘ਤੇ ਰੁਜ਼ਗਾਰਦਾਤਾਵਾਂ ਦੀ ਨਿਰਭਰਤਾ ਨੂੰ ਖਤਮ ਕਰਨ ਦੀ ਕੋਸ਼ਿਸ਼ ਵਿੱਚ ਉਨ੍ਹਾਂ ਦੀ ਘੱਟੋ-ਘੱਟ ਉਜਰਤ ਨੂੰ ਵਧਾ ਦਿੱਤਾ ਹੈ