BTV BROADCASTING

Watch Live

ਕਠੂਆ ਐਨਕਾਊਂਟਰ: ਕਠੂਆ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਹੋਇਆ ਮੁਕਾਬਲਾ

ਕਠੂਆ ਐਨਕਾਊਂਟਰ: ਕਠੂਆ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਹੋਇਆ ਮੁਕਾਬਲਾ

ਜੰਮੂ ਡਿਵੀਜ਼ਨ ਦੇ ਕਠੂਆ ਜ਼ਿਲ੍ਹੇ ਦੀ ਹੀਰਾਨਗਰ ਤਹਿਸੀਲ ਦੇ ਸੈਦਾ ਸੋਹਲ ਪਿੰਡ ਵਿੱਚ ਬੁੱਧਵਾਰ ਨੂੰ ਦੂਜੇ ਦਿਨ ਵੀ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਇੱਕ ਹੋਰ ਮੁਕਾਬਲਾ ਹੋਇਆ। ਸੁਰੱਖਿਆ ਬਲਾਂ ਨੇ ਇਕ ਹੋਰ ਅੱਤਵਾਦੀ ਨੂੰ ਵੀ ਮਾਰ ਦਿੱਤਾ ਹੈ। ਪੁਲਿਸ, SOG, CRPF, ਫੌਜ ਦੇ ਜਵਾਨਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ। ਸਰਚ ਆਪਰੇਸ਼ਨ ਜਾਰੀ ਹੈ। ਏਡੀਜੀਪੀ ਜੰਮੂ ਆਨੰਦ ਜੈਨ ਨੇ ਇਹ ਜਾਣਕਾਰੀ ਦਿੱਤੀ ਹੈ।

ਏਡੀਜੀਪੀ ਨੇ ਦੱਸਿਆ ਕਿ ਹੀਰਾਨਗਰ ਵਿੱਚ ਹੋਏ ਮੁਕਾਬਲੇ ਵਿੱਚ ਬਹਾਦਰ ਜਵਾਨਾਂ ਨੇ ਦੋਵੇਂ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਹਾਲਾਂਕਿ ਆਪਰੇਸ਼ਨ ਅਜੇ ਵੀ ਜਾਰੀ ਹੈ। ਇਲਾਕੇ ‘ਚ ਕੁਝ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਅਜਿਹੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਆਸਪਾਸ ਦੇ ਇਲਾਕਿਆਂ ‘ਚ ਤਲਾਸ਼ੀ ਮੁਹਿੰਮ ਵੀ ਚਲਾਈ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਡਰੋਨ ਰਾਹੀਂ ਵੀ ਘਟਨਾ ਵਾਲੀ ਥਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਦੌਰਾਨ ਅੱਤਵਾਦੀ ਦੀ ਮੌਜੂਦਗੀ ਦਾ ਪਤਾ ਲੱਗਾ। ਇਸ ਤੋਂ ਬਾਅਦ ਸ਼ੁਰੂ ਹੋਈ ਗੋਲੀਬਾਰੀ ‘ਚ ਅੱਤਵਾਦੀ ਮਾਰਿਆ ਗਿਆ। ਸੁਰੱਖਿਆ ਕਰਮਚਾਰੀ ਹੌਲੀ-ਹੌਲੀ ਘੇਰਾ ਛੋਟਾ ਕਰਦੇ ਰਹੇ। ਖੁਦ ਨੂੰ ਘਿਰਿਆ ਦੇਖ ਕੇ ਅੱਤਵਾਦੀ ਨੇ ਸਵੇਰੇ ਕਰੀਬ 10 ਵਜੇ ਫਿਰ ਗੋਲੀਬਾਰੀ ਕੀਤੀ। ਇਸ ਦੇ ਜਵਾਬ ਵਿੱਚ ਇਹ ਮੁਕਾਬਲਾ ਸ਼ੁਰੂ ਹੋ ਗਿਆ। ਇਸ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਹਨ।

Related Articles

Leave a Reply