BTV BROADCASTING

ਕਾਂਗਰਸੀ ਆਗੂ ਦੇ ਭਰਾ ਦੇ ਘਰ ‘ਤੇ ਫਾਇਰਿੰਗ

ਕਾਂਗਰਸੀ ਆਗੂ ਦੇ ਭਰਾ ਦੇ ਘਰ ‘ਤੇ ਫਾਇਰਿੰਗ

ਪੰਜਾਬ ਦੇ ਬਠਿੰਡਾ ‘ਚ ਸ਼ਨੀਵਾਰ ਰਾਤ ਨੂੰ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਬਾਈਕ ਸਵਾਰ ਬਦਮਾਸ਼ਾਂ ਨੇ ਕਾਂਗਰਸੀ ਆਗੂ ਦੇ ਭਰਾ ਦੇ ਘਰ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਗੋਲੀਬਾਰੀ ਦੀ ਘਟਨਾ ਕਾਂਗਰਸੀ ਆਗੂ ਕਿਰਨਜੀਤ ਗਹਿਰੀ ਦੇ ਭਰਾ ਜਗਦੀਪ ਗਹਿਰੀ ਦੇ ਘਰ ਵਾਪਰੀ। ਜਗਦੀਪ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਨ।

ਜਾਣਕਾਰੀ ਮੁਤਾਬਕ ਸ਼ਨੀਵਾਰ ਦੇਰ ਰਾਤ ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਜਗਦੀਪ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਏ। ਬਾਈਕ ਸਵਾਰ ਬਦਮਾਸ਼ ਘਰ ‘ਚ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਏ ਹਨ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਸੀਸੀਟੀਵੀ ਫੁਟੇਜ ਵੀ ਆਪਣੇ ਕਬਜ਼ੇ ‘ਚ ਲੈ ਲਈ ਹੈ। ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Related Articles

Leave a Reply