ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ (14 ਅਕਤੂਬਰ) ਨੂੰ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲੇ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਮਿਲਣਗੇ ਅਤੇ ਉਨ੍ਹਾਂ ਅੱਗੇ ਚੌਲ ਮਿੱਲਰਾਂ ਅਤੇ ਕਿਸਾਨਾਂ ਦੇ ਮੁੱਦੇ ਉਠਾਉਣਗੇ।
ਝੋਨੇ ਦੀ ਚੱਲ ਰਹੀ ਖਰੀਦ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਿੱਲ ਮਾਲਕਾਂ ਅਤੇ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਕੇਂਦਰ ਸਰਕਾਰ ਨੂੰ ਇਨ੍ਹਾਂ ’ਤੇ ਹਮਦਰਦੀ ਨਾਲ ਵਿਚਾਰ ਕਰਨਾ ਚਾਹੀਦਾ ਹੈ।
ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਫ਼ੋਨ ‘ਤੇ ਗੱਲਬਾਤ ਦੌਰਾਨ ਉਨ੍ਹਾਂ ਨੂੰ ਸਥਿਤੀ ਦੀ ਗੰਭੀਰਤਾ ਤੋਂ ਜਾਣੂ ਕਰਵਾਇਆ ਅਤੇ ਮਾਮਲੇ ‘ਤੇ ਵਿਸਥਾਰ ਨਾਲ ਚਰਚਾ ਕਰਨ ਲਈ ਸਮਾਂ ਮੰਗਿਆ | ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਕੇਂਦਰੀ ਮੰਤਰੀ ਨੂੰ ਮਿਲਣਗੇ ਅਤੇ ਮਿੱਲਾਂ ਅਤੇ ਆੜ੍ਹਤੀਆਂ ਦਾ ਮੁੱਦਾ ਉਠਾਉਣਗੇ।