ਹਰਿਆਣਾ-ਪੰਜਾਬ ਸਰਹੱਦ ‘ਤੇ ਸਥਿਤੀ ਕਾਫੀ ਤਣਾਅਪੂਰਨ ਬਣ ਗਈ ਹੈ। ਸਰਕਾਰ ਨੇ ਸਰਹੱਦ ਦੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਦੀਆਂ ਹੱਦਾਂ ਸੀਲ ਕਰ ਦਿੱਤੀਆਂ ਹਨ। ਹਰਿਆਣਾ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਅੰਬਾਲਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਰੈਪਿਡ ਐਕਸ਼ਨ ਫੋਰਸ (ਆਰਏਐਫ) ਦੀ ਟੁਕੜੀ ਵੀ ਸ਼ੰਭੂ ਸਰਹੱਦ ’ਤੇ ਪਹੁੰਚ ਗਈ ਹੈ। ਜਾਣਕਾਰੀ ਅਨੁਸਾਰ ਅੰਬਾਲਾ ਤੇ ਪਟਿਆਲਾ ਪੁਲਿਸ ਨੇ ਸ਼ੰਭੂ ਬੈਰੀਅਰ ’ਤੇ ਵੱਡੀਆਂ ਰੋਕਾਂ ਲਾ ਕੇ ਕੌਮੀ ਮਾਰਗ ਬੰਦ ਕਰ ਦਿੱਤਾ ਹੈ।ਅੱਜ ਰਾਤ ਨੂੰ ਚੰਡੀਗੜ੍ਹ ਅੰਬਾਲਾ ਰੋਡ ਵੀ ਬੰਦ ਕੀਤਾ ਜਾ ਸਕਦਾ ਹੈ।