ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਐਲਾਨ ਦੇ ਨਾਲ ਹੀ ਸਰਹੱਦਾਂ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਅਤੇ ਆਰਏਐਫ ਦੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਮਹਾਮਾਇਆ ਫਲਾਈਓਵਰ ਦੇ ਪਿੱਛੇ ਸਾਰੇ ਕਿਸਾਨ ਇੱਕਜੁੱਟ ਹੋ ਗਏ ਹਨ। ਵੱਖ-ਵੱਖ ਥਾਵਾਂ ‘ਤੇ ਬੈਰੀਕੇਡਿੰਗ ਕੀਤੀ ਗਈ ਹੈ। ਗਾਜ਼ੀਆਬਾਦ ਦੇ ਯੂਪੀ ਗੇਟ ‘ਤੇ ਵੀ ਪੁਲਿਸ ਤਾਇਨਾਤ ਹੈ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਹੈ ਪੁਲਿਸ ਕਮਿਸ਼ਨਰ ਲਾਅ ਐਂਡ ਆਰਡਰ ਨੋਇਡਾ ਸ਼ਿਵਹਰੀ ਮੀਨਾ ਦਾ ਕਹਿਣਾ ਹੈ ਕਿ ਅਸੀਂ ਕਿਸਾਨ ਆਗੂਆਂ ਨਾਲ ਲਗਾਤਾਰ ਗੱਲਬਾਤ ਕਰ ਰਹੇ ਹਾਂ। ਕਿਸਾਨਾਂ ਨੇ ਆਪਣੀਆਂ ਮੰਗਾਂ ਅਧਿਕਾਰੀਆਂ ਨੂੰ ਦੱਸੀਆਂ ਅਤੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ। ਆਵਾਜਾਈ ਵਿਵਸਥਾ ਆਮ ਵਾਂਗ ਹੋ ਗਈ ਹੈ।