BTV Canada Official

Watch Live

ਕਿਸਾਨ ਅੰਦੋਲਨ: ਕਿਸਾਨ ਜਥੇਬੰਦੀਆਂ ਨੇ ਅੰਮ੍ਰਿਤਸਰ ਚ ਟੋਲ ਕੀਤੇ ਫ਼ਰੀ

ਕਿਸਾਨ ਅੰਦੋਲਨ: ਕਿਸਾਨ ਜਥੇਬੰਦੀਆਂ ਨੇ ਅੰਮ੍ਰਿਤਸਰ ਚ ਟੋਲ ਕੀਤੇ ਫ਼ਰੀ

ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਵੱਲੋਂ ਦਿੱਲੀ ਕੂਚ ਵੱਲ ਰੁੱਖ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਕਿ ਪੰਜਾਬ-ਹਰਿਆਣਾ ਦੀ ਸਰਹੱਦ ਸ਼ੰਬੂ ਬਾਰਡਰ ‘ਤੇ ਵੀ ਕਿਸਾਨਾਂ ਦੇ ਵੱਲੋਂ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਟੋਲ ਪਲਾਜ਼ੇਆਂ ਨੂੰ ਫ੍ਰੀ ਕੀਤਾ ਗਿਆ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਵੱਲੋਂ ਸੂਬੇ ਦੇ ਜ਼ਿਲ੍ਹਿਆਂ ਦੇ ਵਿੱਚ ਟੋਲ ਪਲਾਜ਼ੇਆਂ ‘ਤੇ ਧਰਨੇ ਦਿੱਤੇ ਜਾ ਰਹੇ ਹਨ ਅਤੇ ਟੋਲ ਪਲਾਜ਼ੇਆਂ ਨੂੰ ਮੁਫਤ ਕਰ ਦਿੱਤਾ ਗਿਆ ਹੈ, ਜਿਸ ਨਾਲ ਕੀ ਟੋਲ ਪਲਾਜ਼ਾ ਤੋਂ ਨਿਕਲ ਰਹੇ ਆਮ ਲੋਕਾਂ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਕੋਈ ਟੋਲ ਨਹੀਂ ਭਰਨਾ ਪਵੇਗਾ ਅਤੇ ਨਾ ਹੀ ਕੋਈ ਪਰਚੀ ਕਟਵਾਉਣੀ ਪੈ ਰਹੀ ਹੈ ।

Related Articles

Leave a Reply