BTV BROADCASTING

ਕਿਸਾਨ ਅੰਦੋਲਨ ‘ਚ ਸ਼ੁਭਕਰਨ ਦੀ ਮੌਤ ਦੀ ਜਾਂਚ ਕਰੇਗੀ ਉੱਚ ਅਧਿਕਾਰੀਆਂ ਦੀ ਐਸ.ਆਈ.ਟੀ

ਕਿਸਾਨ ਅੰਦੋਲਨ ‘ਚ ਸ਼ੁਭਕਰਨ ਦੀ ਮੌਤ ਦੀ ਜਾਂਚ ਕਰੇਗੀ ਉੱਚ ਅਧਿਕਾਰੀਆਂ ਦੀ ਐਸ.ਆਈ.ਟੀ

ਕਿਸਾਨਾਂ ਦੇ ਧਰਨੇ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦੀ ਜਾਂਚ ਹੁਣ ਹਰਿਆਣਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵਾਲੀ ਐਸ.ਆਈ.ਟੀ. ਪੰਜਾਬ-ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇਸ ਲਈ ਨਾਮ ਪ੍ਰਸਤਾਵਿਤ ਕਰਨ ਦੇ ਹੁਕਮ ਦਿੱਤੇ ਹਨ। ਨਾਲ ਹੀ ਸੁਣਵਾਈ ਦੌਰਾਨ ਹਾਈਵੇਅ ਬੰਦ ਹੋਣ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਮੁੱਦਾ ਉਠਾਇਆ ਗਿਆ ਤਾਂ ਹਾਈਕੋਰਟ ਨੇ ਸ਼ੰਭੂ ਬਾਰਡਰ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਸਰਕਾਰਾਂ ਤੋਂ ਜਵਾਬ ਮੰਗਿਆ ਹੈ।

ਸ਼ੁਭਕਰਨ ਸਿੰਘ ਦੀ 21 ਫਰਵਰੀ ਨੂੰ ਪੰਜਾਬ-ਹਰਿਆਣਾ ਸਰਹੱਦ ‘ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਾਰੰਟੀ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਹੋਏ ਪ੍ਰਦਰਸ਼ਨ ਦੌਰਾਨ ਮੌਤ ਹੋ ਗਈ ਸੀ। ਦੋਸ਼ ਹੈ ਕਿ ਉਸ ਦੀ ਮੌਤ ਹਰਿਆਣਾ ਪੁਲਿਸ ਵੱਲੋਂ ਚਲਾਈ ਗਈ ਗੋਲੀ ਕਾਰਨ ਹੋਈ ਹੈ। ਇਸ ਮਾਮਲੇ ਵਿੱਚ ਪੰਚਕੂਲਾ ਨਿਵਾਸੀ ਐਡਵੋਕੇਟ ਉਦੈ ਪ੍ਰਤਾਪ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਜਾਂਚ ਦੀ ਮੰਗ ਕੀਤੀ ਸੀ।

ਇਸ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਜਾਂਚ ਉੱਚ ਪੱਧਰੀ ਪੁਲਿਸ ਅਧਿਕਾਰੀਆਂ ਨੂੰ ਸੌਂਪੀ ਜਾਵੇ। ਅਜਿਹੇ ‘ਚ ਅਗਲੀ ਸੁਣਵਾਈ ‘ਤੇ ਹਰਿਆਣਾ ਸਰਕਾਰ ਨੂੰ ਅਜਿਹੇ ਅਧਿਕਾਰੀਆਂ ਦੇ ਨਾਵਾਂ ਦਾ ਪ੍ਰਸਤਾਵ ਦੇਣਾ ਚਾਹੀਦਾ ਹੈ, ਜਿਨ੍ਹਾਂ ਨੂੰ ਐੱਸ.ਆਈ.ਟੀ. ‘ਚ ਸ਼ਾਮਲ ਕੀਤਾ ਜਾ ਸਕਦਾ ਹੈ। ਇਸ ਦੌਰਾਨ ਪਟੀਸ਼ਨਰ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਬੰਦ ਕੀਤਾ ਗਿਆ ਸ਼ੰਭੂ ਸਰਹੱਦ ਅਜੇ ਵੀ ਬੰਦ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਈਕੋਰਟ ਨੇ ਕਿਹਾ ਕਿ ਹਾਈਵੇ ਨੂੰ ਇੰਨੇ ਲੰਬੇ ਸਮੇਂ ਤੱਕ ਕਿਵੇਂ ਬੰਦ ਰੱਖਿਆ ਜਾ ਸਕਦਾ ਹੈ। ਹਾਈਕੋਰਟ ਨੇ ਹਰਿਆਣਾ ਅਤੇ ਪੰਜਾਬ ਸਰਕਾਰਾਂ ਨੂੰ ਅਗਲੀ ਸੁਣਵਾਈ ‘ਤੇ ਇਸ ਸਬੰਧੀ ਆਪਣਾ ਪੱਖ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

Related Articles

Leave a Reply