ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਦਿੱਲੀ ਪਹੁੰਚਣ ਦੀ ਪੂਰੀ ਤਰ੍ਹਾਂ ਤਿਆਰੀ ਕਰ ਲਈ ਹੈ । ਪੰਜਾਬ ਦੇ ਕਿਸਾਨ ਵੱਡੀ ਗਿਣਤੀ ‘ਚ ਹਰਿਆਣਾ ਦੀ ਸਰਹੱਦ ‘ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਧੜੇ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਉਨ੍ਹਾਂ ਸਮੂਹ ਕਿਸਾਨ ਜਥੇਬੰਦੀਆਂ ਅਤੇ ਵਪਾਰੀਆਂ ਨੂੰ ਇਸ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਲੱਗਦੀਆਂ ਸਰਹੱਦਾਂ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ।
ਸ਼ੰਭੂ ਬਾਰਡਰ ‘ਤੇ 6 ਲੋਕਾਂ ਨੂੰ ਲਿਆ ਹਿਰਾਸਤ ‘ਚ
ਸ਼ੰਭੂ ਬਾਰਡਰ ‘ਤੇ 6 ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਦਿੱਲੀ ਕੂਚ ਨੂੰ ਲੈ ਕੇ ਹੋਈ ਬਿਆਨਬਾਜ਼ੀ ਕਾਰਨ ਪੁਲਿਸ ਨੇ ਕਾਰਵਾਈ ਕੀਤੀ। ਉੱਥੇ ਹੀ ਮੋਹਣਾ ਧਰਨੇ ਵਾਲੀ ਥਾਂ ਤੋਂ ਕਿਸਾਨ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ। 40 ਦੇ ਕਰੀਬ ਟਰੈਕਟਰ ਤਿਆਰ ਕੀਤੇ ਗਏ ਹਨ। ਮੋਹਣਾ ਤੋਂ ਦਿੱਲੀ ਮੁੰਬਈ ਐਕਸਪ੍ਰੈਸ ਵੇਅ ਨੂੰ ਕੱਟਣ ਦੀ ਮੰਗ ਨੂੰ ਲੈ ਕੇ ਕਿਸਾਨ ਅਤੇ ਪਿੰਡ ਵਾਸੀ ਪਿਛਲੇ ਕਈ ਮਹੀਨਿਆਂ ਤੋਂ ਹੜਤਾਲ ‘ਤੇ ਬੈਠੇ ਹਨ।
ਦਿੱਲੀ ਵੱਲ ਵੱਧ ਰਹੇ ਹਨ ਕਿਸਾਨ
ਅੰਬਾਲਾ ਨੇੜੇ ਸ਼ੰਭੂ ਸਰਹੱਦ ‘ਤੇ ਭਾਰੀ ਪੁਲਿਸ ਦੀ ਮੌਜੂਦਗੀ ਹੈ ਕਿਉਂਕਿ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨ ਲਈ ਦਿੱਲੀ ਵੱਲ ਵਧ ਰਹੇ ਹਨ।
ਫਤਿਹਗੜ੍ਹ ਸਾਹਿਬ ‘ਚ ਇੰਟਰਨੈੱਟ ਸੇਵਾਵਾਂ ਠੱਪ
ਕਿਸਾਨਾਂ ਦੇ ਰੋਸ ਨੂੰ ਦੇਖਦਿਆਂ ਫਤਿਹਗੜ੍ਹ ਸਾਹਿਬ ਵਿਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ।
ਸ਼ੰਭੂ ਸਰਹੱਦ ’ਤੇ ਪੁੱਜੇ ਕਿਸਾਨ
ਕਿਸਾਨਾਂ ਨੇ ਸ਼ੰਭੂ ਸਰਹੱਦ ਤੋਂ ਆਪਣਾ ਦਿੱਲੀ ਚਲੋ ਮਾਰਚ ਸ਼ੁਰੂ ਕਰ ਦਿੱਤਾ ਹੈ। ਕਿਸਾਨ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ