26 ਫਰਵਰੀ 2024: ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ MSP ਸਣੇ ਹੋਰ ਮੰਗਾਂ ਨੂੰ ਲੈ ਕੇ ਅੱਜ 26 ਫਰਵਰੀ ਨੂੰ ਟਰੈਕਟਰ ਮਾਰਚ ਕਰਨ ਦਾ ਫ਼ੈਸਲਾ ਕੀਤਾ ਹੈ।ਕਿਸਾਨਾਂ ਵਲੋਂ ਅੱਜ ਦੇਸ਼ ਭਰ ‘ਚ ਟਰੈਕਟਰ ਮਾਰਚ ਕੱਢਿਆ ਜਾਵੇਗਾ| ਨੈਸ਼ਨਲ ਹਾਈਵੇ ਦਾ ਇੱਕ ਪਾਸਾ ਬੰਦ ਕੀਤਾ ਜਾਵੇਗਾ|
ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਸੂਬਾਈ ਤੇ ਕੌਮੀ ਮਾਰਗਾਂ ਉਤੇ ਟਰੈਕਟਰ ਮਾਰਚ ਕੱਢੇ ਜਾਣਗੇ ਅਤੇ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਸੜਕ ਕੰਢੇ ਟਰੈਕਟਰ ਖੜ੍ਹੇ ਕਰਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਸੂਬੇ ਭਰ ਵਿੱਚ 100 ਤੋਂ ਵੱਧ ਥਾਵਾਂ ’ਤੇ ਕਿਸਾਨਾਂ ਵੱਲੋਂ ਡਬਲਿਊਟੀਓ ਦੇ ਪੂਤਲੇ ਵੀ ਫੂਕੇ ਜਾਣਗੇ।