ਕੀਨੀਆ ਦੇ ਇਕ ਪ੍ਰਾਇਮਰੀ ਬੋਰਡਿੰਗ ਸਕੂਲ ‘ਚ ਭਿਆਨਕ ਅੱਗ ਲੱਗਣ ਕਾਰਨ 17 ਬੱਚਿਆਂ ਦੀ ਮੌਤ ਹੋ ਗਈ ਜਦਕਿ 13 ਜ਼ਖਮੀ ਹੋ ਗਏ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਵੀਰਵਾਰ ਦੇਰ ਰਾਤ ਦੀ ਹੈ।
ਨਯੇਰੀ ‘ਚ ਐਂਡਰਾਸਾ ਅਕੈਡਮੀ ਹੋਸਟਲ ‘ਚ 14 ਸਾਲ ਤਕ ਦੇ ਬੱਚਿਆਂ ਨੂੰ ਰੱਖਿਆ ਜਾਂਦਾ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇੱਥੇ 150 ਵਿਦਿਆਰਥੀ ਰਹਿ ਰਹੇ ਸਨ। ਇੱਥੇ ਜ਼ਿਆਦਾਤਰ ਘਰ ਲੱਕੜ ਦੇ ਬਣੇ ਹੋਏ ਹਨ ਜਿਸ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। ਰਾਸ਼ਟਰਪਤੀ ਵਿਲੀਅਮ ਰੂਟੋ ਨੇ ਇਸ ਘਟਨਾ ਨੂੰ ਭਿਆਨਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸੰਬੰਧਤ ਅਧਿਕਾਰੀਆਂ ਨੂੰ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।