BTV Canada Official

Watch Live

ਕੇਂਦਰ ਤੇ ਕਿਸਾਨਾਂ ਵਿਚਾਲੇ ਤੀਜੇ ਗੇੜ੍ਹ ਦੀ ਹੋਵੇਗੀ ਮੀਟਿੰਗ

ਕੇਂਦਰ ਤੇ ਕਿਸਾਨਾਂ ਵਿਚਾਲੇ ਤੀਜੇ ਗੇੜ੍ਹ ਦੀ ਹੋਵੇਗੀ ਮੀਟਿੰਗ

ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ  ਤੀਜੇ ਗੇੜ ਦੀ ਮੀਟਿੰਗ ਹੋਵੇਗੀ । ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਦੇ ਲਈ ਸੱਦਾ ਭੇਜਿਆ ਹੈ। ਇਹ ਮੀਟਿੰਗ ਚੰਡੀਗੜ੍ਹ ‘ਚ ਭਲਕੇ ਹੋਵੇਗੀ।

ਇਸ ਤੋਂ ਪਹਿਲਾਂ ਕਿਸਾਨ ਵੱਲੋਂ ਦਿੱਲੀ ਕੂਚ ਦੇ ਵਿਚਾਲੇ ਇਹ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਆ ਰਹੀ ਸੀ ਕਿ ਕਿਸਾਨ ਜਥੇਬੰਦੀਆਂ ਵਿਚਾਲੇ ਬੁੱਧਵਾਰ ਸ਼ਾਮ 7 ਵਜੇ ਮੀਟਿੰਗ ਹੋ ਸਕਦੀ ਹੈ । ਇਹ ਵੀ ਸਾਹਮਣੇ ਆਇਆ ਸੀ ਕਿ ਕੇਂਦਰ ਸਰਕਾਰ ਵੱਲੋਂ ਪੀਯੂਸ਼ ਗੋਇਲ ਅਤੇ ਅਰਜੁਨ ਮੁੰਡਾ ਮੀਟਿੰਗ ਵਿੱਚ ਮੌਜੂਦ ਹੋ ਸਕਦੇ ਹਨ । ਇਹ ਵੀ ਸਾਹਮਣੇ ਆਇਆ ਹੈ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਤੋਂ ਕਿਸਾਨ ਅੰਦੋਲਨ ਨਾਲ ਜੁੜੀ ਜਾਣਕਾਰੀ ਲਈ ਹੈ ਅਤੇ ਕੁਝ ਨਿਰਦੇਸ਼ ਵੀ ਦਿੱਤੇ ਹਨ।

Related Articles

Leave a Reply