ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਅੱਜ ਹੋ ਸਕਦਾ ਨੋਟੀਫਿੇਸ਼ਨ ਜਾਰੀ,ਕੇਂਦਰੀ ਟੀਮ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਕਿਸਾਨੀ ਮੰਗਾਂ ’ਤੇ ਮੀਟਿੰਗ ਵਿਚ ਚਾਰ ਮੈਂਬਰੀ ਉੱਚ ਤਾਕਤੀ ਕਮੇਟੀ ਬਣਾਉਣ ਦਾ ਐਲਾਨ ਕੀਤਾ,ਜਿਸ ਵਿਚ ਪਾਵਰ ਵਿਭਾਗ, ਗ੍ਰਹਿ ਵਿਭਾਗ, ਖੇਤੀ ਵਿਭਾਗ ਅਤੇ ਖੁਰਾਕ ਤੇ ਸਪਲਾਈ ਵਿਭਾਗ ਦੇ ਕੇਂਦਰੀ ਸਕੱਤਰ ਸ਼ਾਮਲ ਹੋਣਗੇ।
ਨਵੀਂ ਕਮੇਟੀ ਦੀ ਪਲੇਠੀ ਮੀਟਿੰਗ 12 ਫਰਵਰੀ ਨੂੰ ਨਵੀਂ ਦਿੱਲੀ ਵਿੱਚ ਹੋਵੇਗੀ ਜਿਸ ਵਿਚ ਸ਼ਮੂਲੀਅਤ ਵਾਸਤੇ ਕਿਸਾਨ ਆਗੂਆਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਕਮੇਟੀ ਵੱਲੋਂ ਫਸਲਾਂ ਦੇ ਸਰਕਾਰੀ ਭਾਅ ਦੀ ਗਾਰੰਟੀ ਦੇਣ ’ਤੇ ਵੀ ਚਰਚਾ ਕੀਤੀ ਜਾਵੇਗੀ। ਕੇਂਦਰੀ ਟੀਮ ਨੇ ਦੱਖਣ ਦੇ ਕਿਸਾਨਾਂ ਲਈ ਬਣਾਏ ਹਲਦੀ ਬੋਰਡ ਤੋਂ ਜਾਣੂ ਕਰਾਇਆ। ਸੂਤਰਾਂ ਅਨੁਸਾਰ ਕੇਂਦਰੀ ਟੀਮ ਨੇ ਲਖੀਮਪੁਰ ਖੀਰੀ ਦੇ ਜ਼ਖ਼ਮੀਆਂ ਨੂੰ 10-10 ਲੱਖ ਦੀ ਮਦਦ ਦੇਣ ਵਾਸਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਜਲਦ ਗੱਲਬਾਤ ਕਰਨ ਦਾ ਭਰੋਸਾ ਦਿੱਤਾ।