7 ਅਕਤੂਬਰ 2024: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਦਿੱਲੀ ਦੇ ਨਵੇਂ CM ਆਤਿਸ਼ੀ ਨੇ ਸਵੇਰੇ- ਸਵੇਰੇ ਪ੍ਰੈੱਸ ਕਾਨਫ਼ਰੰਸ ਕੀਤੀ, ਇਸ ਵਿੱਚ ਉਹਨਾਂ ਦੇ ਵੱਲੋਂ ED ਦੀ ਰੇਡ ਬਾਰੇ ਗੱਲ ਕੀਤੀ ਗਈ ਹੈ, ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਨੂੰ ਝੂਠੇ ਕੇਸਾਂ ਦੇ ਵਿੱਚ ਫਸਾਇਆ ਗਿਆ ਹੈ, ਕੇਜਰੀਵਾਲ ਸਰਕਾਰ ਦੇ ਕੰਮਾਂ ਨੂੰ ਵੀ ਰੋਕਿਆ ਗਿਆ ਹੈ, ਭਾਜਪਾ ‘ਤੇ ਨਿਸ਼ਾਨਾ ਸਾਧਦੇ ਆਤਿਸ਼ੀ ਨੇ ਕਿਹਾ ਕਿ ਉਹਨਾਂ ਦਾ ਕੋਈ ਵੀ ਇਰਾਦਾ ਕਾਮਯਾਬ ਨਹੀਂ ਹੋਣ ਦੇਵਾਂਗੇ|
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, ਦਿੱਲੀ ਦੀਆਂ ਸੜਕਾਂ ਦੀ ਜਲਦੀ ਮੁਰੰਮਤ ਕੀਤੀ ਜਾਵੇਗੀ। ਮੈਂ ਸੀਐਮ ਆਤਿਸ਼ੀ ਨੂੰ ਸੜਕਾਂ ਦੀ ਮੁਰੰਮਤ ਲਈ ਪੱਤਰ ਲਿਖਿਆ ਹੈ। ਮੈਨੂੰ ਖੁਸ਼ੀ ਹੈ ਕਿ ਸਾਡੇ ਵਿਧਾਇਕਾਂ ਅਤੇ ਨੇਤਾਵਾਂ ਨੇ ਸ਼ਹਿਰ ਦੀਆਂ ਸਾਰੀਆਂ ਸੜਕਾਂ ਦਾ ਨਿਰੀਖਣ ਕੀਤਾ।
ਇਸ ਪ੍ਰੈੱਸ ਕਾਨਫਰੰਸ ‘ਚ ਆਤਿਸ਼ੀ ਵੀ ਕੇਜਰੀਵਾਲ ਦੇ ਨਾਲ ਬੈਠੀ ਨਜ਼ਰ ਆਈ। ਆਤਿਸ਼ੀ ਨੇ ਕਿਹਾ- ਸਾਨੂੰ ਕੇਜਰੀਵਾਲ ਦਾ ਪੱਤਰ ਮਿਲਿਆ ਹੈ। ਇਸ ਤੋਂ ਤੁਰੰਤ ਬਾਅਦ ਲੋਕ ਨਿਰਮਾਣ ਵਿਭਾਗ ਨੇ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ। ਫਿਲਹਾਲ 89 ਵਿੱਚੋਂ 74 ਸੜਕਾਂ ਦੇ ਟੈਂਡਰ ਜਾਰੀ ਹੋ ਚੁੱਕੇ ਹਨ। ਬਾਕੀ ਰਹਿੰਦੀਆਂ 15 ਸੜਕਾਂ ਲਈ ਟੈਂਡਰ ਜਾਰੀ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ।