BTV BROADCASTING

ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ 15 ਅਪ੍ਰੈਲ ਤੱਕ ਨਿਆਇਕ ਹਿਰਾਸਤ ‘ਚ ਭੇਜਿਆ

ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ 15 ਅਪ੍ਰੈਲ ਤੱਕ ਨਿਆਇਕ ਹਿਰਾਸਤ ‘ਚ ਭੇਜਿਆ

1 ਅਪ੍ਰੈਲ 2024: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਮਵਾਰ ਨੂੰ ਦਿੱਲੀ ਦੇ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੋਂ ਉਸ ਨੂੰ ਹੁਣ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਅਦਾਲਤ ਨੇ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਈਡੀ ਨੇ ਅਦਾਲਤ ਵਿੱਚ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਸੀ।

ਅਰਵਿੰਦ ਕੇਜਰੀਵਾਲ ਦੀ ਪੇਸ਼ੀ ਦੌਰਾਨ ਪਤਨੀ ਸੁਨੀਤਾ, ‘ਆਪ’ ਨੇਤਾ ਸੌਰਭ ਭਾਰਦਵਾਜ, ਆਤਿਸ਼ੀ, ਗੋਪਾਲ ਰਾਏ ਸਮੇਤ ਕਈ ਨੇਤਾ ਮੌਜੂਦ ਸਨ। 28 ਮਾਰਚ ਨੂੰ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਰਾਹਤ ਨਹੀਂ ਦਿੱਤੀ ਅਤੇ ਉਨ੍ਹਾਂ ਨੂੰ 1 ਅਪ੍ਰੈਲ ਤੱਕ ਈਡੀ ਰਿਮਾਂਡ ‘ਤੇ ਭੇਜ ਦਿੱਤਾ। ਉਸ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ।

Related Articles

Leave a Reply