BTV Canada Official

Watch Live

ਕੈਨੇਡਾ: ਖਾਲਿਸਤਾਨੀ ਅੱਤਵਾਦੀ ਹਰਦੀਪ ਨਿੱਝਰ ਦੇ ਕਤਲ ਦੀ ਵੀਡੀਓ ਆਈ ਸਾਹਮਣੇ

ਕੈਨੇਡਾ: ਖਾਲਿਸਤਾਨੀ ਅੱਤਵਾਦੀ ਹਰਦੀਪ ਨਿੱਝਰ ਦੇ ਕਤਲ ਦੀ ਵੀਡੀਓ ਆਈ ਸਾਹਮਣੇ

9 ਮਾਰਚ 2024: ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਪਿਛਲੇ ਸਾਲ ਜੂਨ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹੁਣ ਨਿੱਝਰ ਦੇ ਕਤਲ ਦੀ ਕਥਿਤ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ‘ਚ ਹਮਲਾਵਰ ਨਿੱਝਰ ਨੂੰ ਗੋਲੀ ਮਾਰ ਕੇ ਭੱਜਦੇ ਨਜ਼ਰ ਆ ਰਹੇ ਹਨ। ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਦੇ ਸਬੰਧਾਂ ‘ਚ ਖਟਾਸ ਆ ਗਈ ਸੀ ਅਤੇ ਇਹ ਮਾਮਲਾ ਦੋਵਾਂ ਦੇਸ਼ਾਂ ਵਿਚਾਲੇ ਵਿਵਾਦ ਦਾ ਕਾਰਨ ਬਣ ਗਿਆ ਸੀ।

ਵੀਡੀਓ ਵਿੱਚ ਕੀ ਹੈ
ਕੈਨੇਡਾ ਦੇ ਸਰੀ ‘ਚ ਗੁਰੂ ਨਾਨਕ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਤਕਾਲੀ ਪ੍ਰਧਾਨ ਹਰਦੀਪ ਸਿੰਘ ਨਿੱਝਰ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਜੋ ਵੀਡੀਓ ਸਾਹਮਣੇ ਆਈ ਹੈ, ਉਸ ਵਿਚ ਦੇਖਿਆ ਜਾ ਰਿਹਾ ਹੈ ਕਿ ਘਟਨਾ ਵਾਲੇ ਦਿਨ ਹਰਦੀਪ ਸਿੰਘ ਨਿੱਝਰ ਆਪਣੇ ਪਿਕਅੱਪ ਟਰੱਕ ਵਿਚ ਗੁਰਦੁਆਰਾ ਪਾਰਕਿੰਗ ਤੋਂ ਬਾਹਰ ਨਿਕਲਿਆ ਅਤੇ ਜਿਵੇਂ ਹੀ ਉਹ ਬਾਹਰ ਨਿਕਲਿਆ ਤਾਂ ਅਚਾਨਕ ਇਕ ਚਿੱਟੇ ਰੰਗ ਦੀ ਸੇਡਾਨ ਉਸ ਦੀ ਕਾਰ ਦੇ ਅੱਗੇ ਆ ਕੇ ਰੁਕ ਗਈ। ਜਿਸ ‘ਚ ਦੋ ਵਿਅਕਤੀਆਂ ਨੇ ਬਾਹਰ ਆ ਕੇ ਹਰਦੀਪ ਸਿੰਘ ਨਿੱਝਰ ‘ਤੇ ਗੋਲੀਆਂ ਚਲਾ ਦਿੱਤੀਆਂ। ਕੈਨੇਡਾ ਦੇ ਇੱਕ ਮੀਡੀਆ ਹਾਊਸ ਵੱਲੋਂ ਜਾਰੀ ਕੀਤਾ ਗਿਆ ਇਹ ਵੀਡੀਓ ਵਾਇਰਲ ਹੋ ਰਿਹਾ ਹੈ।

ਨਿੱਝਰ ਨੂੰ ਗੋਲੀ ਮਾਰਨ ਤੋਂ ਬਾਅਦ ਹਮਲਾਵਰ ਸਿਲਵਰ ਰੰਗ ਦੀ ਟੋਇਟਾ ਕੈਮਰੀ ਕਾਰ ਵਿੱਚ ਫਰਾਰ ਹੋ ਗਏ। ਮੀਡੀਆ ਰਿਪੋਰਟਾਂ ਮੁਤਾਬਕ ਨਿੱਝਰ ਨੂੰ ਗੋਲੀ ਲੱਗਣ ਵਾਲੀ ਥਾਂ ਤੋਂ ਕੁਝ ਦੂਰੀ ‘ਤੇ ਦੋ ਨੌਜਵਾਨ ਫੁੱਟਬਾਲ ਖੇਡ ਰਹੇ ਸਨ।ਗੋਲੀ ਦੀ ਆਵਾਜ਼ ਸੁਣਦੇ ਹੀ ਉਹ ਮੌਕੇ ‘ਤੇ ਪਹੁੰਚ ਗਏ। ਇਕ ਚਸ਼ਮਦੀਦ ਨੇ ਦੱਸਿਆ ਕਿ ਉਹ ਨਿੱਝਰ ਕੋਲ ਮਦਦ ਲਈ ਪਹੁੰਚਿਆ ਅਤੇ ਇਕ ਹੋਰ ਨੌਜਵਾਨ ਨੇ ਹਮਲਾਵਰਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ। ਚਸ਼ਮਦੀਦ ਨੇ ਦੱਸਿਆ ਕਿ ਕਾਰ ‘ਚ ਪਹਿਲਾਂ ਹੀ ਤਿੰਨ ਲੋਕ ਸਵਾਰ ਸਨ, ਜਿਸ ‘ਚ ਹਮਲਾਵਰ ਫਰਾਰ ਹੋ ਗਏ।

Related Articles

Leave a Reply