ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਿਛਲੇ ਮਹੀਨੇ ਕੈਨੇਡਾ ‘ਤੇ ਭਾਰੀ ਟੈਰਿਫ ਲਗਾਉਣ ਦੀ ਗੱਲ ਕੀਤੀ ਸੀ। ਹੁਣ ਖਬਰ ਆਈ ਹੈ ਕਿ ਕੈਨੇਡੀਅਨ ਸਰਕਾਰ ਵੀ ਟਰੰਪ ਦੀ ਅਜਿਹੀ ਕਿਸੇ ਵੀ ਕਾਰਵਾਈ ਖਿਲਾਫ ਸਖਤ ਕਾਰਵਾਈ ਕਰ ਸਕਦੀ ਹੈ। ਦਰਅਸਲ, ਕੈਨੇਡਾ ਦੇ ਵੱਖ-ਵੱਖ ਰਾਜਾਂ ਦੇ ਪ੍ਰੀਮੀਅਰਾਂ (ਸੀਐਮਜ਼) ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਸਲਾਹ ਦਿੱਤੀ ਹੈ ਕਿ ਜੇਕਰ ਅਮਰੀਕਾ ਕੈਨੇਡਾ ‘ਤੇ ਟੈਰਿਫ ਲਗਾਉਣ ਦਾ ਫੈਸਲਾ ਕਰਦਾ ਹੈ ਤਾਂ ਕੈਨੇਡਾ ਨੂੰ ਵੀ ਤਿੱਖਾ ਜਵਾਬ ਦੇਣਾ ਚਾਹੀਦਾ ਹੈ। ਕੁਝ ਪ੍ਰੀਮੀਅਰਾਂ ਨੇ ਕੈਨੇਡਾ ਤੋਂ ਅਮਰੀਕਾ ਨੂੰ ਊਰਜਾ ਦੀ ਸਪਲਾਈ ਬੰਦ ਕਰਨ ਦੀ ਸਲਾਹ ਵੀ ਦਿੱਤੀ ਹੈ।
ਪ੍ਰੀਮੀਅਰਾਂ ਨੇ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਪ੍ਰੀਮੀਅਰਾਂ ਨਾਲ ਮੀਟਿੰਗ ਕੀਤੀ। ਇਸ ਬੈਠਕ ‘ਚ ਡੋਨਾਲਡ ਟਰੰਪ ਦੇ ਟੈਰਿਫ ਲਗਾਉਣ ਦੇ ਕਦਮ ‘ਤੇ ਪ੍ਰਤੀਕਿਰਿਆ ‘ਤੇ ਚਰਚਾ ਕੀਤੀ ਗਈ। ਕੈਨੇਡਾ ‘ਤੇ ਟੈਰਿਫ ਲਗਾਉਣ ਦੇ ਟਰੰਪ ਦੇ ਬਿਆਨ ਤੋਂ ਬਾਅਦ ਇਹ ਦੂਜੀ ਅਜਿਹੀ ਬੈਠਕ ਸੀ, ਜਿਸ ‘ਚ ਕੈਨੇਡਾ ਵਲੋਂ ਅਮਰੀਕਾ ਖਿਲਾਫ ਚੁੱਕੇ ਜਾਣ ਵਾਲੇ ਕਦਮਾਂ ‘ਤੇ ਚਰਚਾ ਕੀਤੀ ਗਈ ਸੀ। ਇਸ ਮੀਟਿੰਗ ਵਿੱਚ ਕੈਨੇਡਾ ਦੀ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਵੀ ਮੌਜੂਦ ਸੀ। ਮੀਟਿੰਗ ਦੌਰਾਨ ਕਈ ਪ੍ਰੀਮੀਅਰਾਂ ਨੇ ਟਰੂਡੋ ਸਰਕਾਰ ਨੂੰ ਅਮਰੀਕਾ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਸਲਾਹ ਦਿੱਤੀ।