ਕੈਨੇਡਾ ਵਿਚ ਪੜ੍ਹ ਰਹੇ ਕੌਮਾਂਤਰੀ ਵਿਦਿਆਰਥੀਆਂ, ਖਾਸ ਕਰਕੇ ਪੰਜਾਬੀਆਂ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਇਕ ਰਿਪੋਰਟ ਮੁਤਾਬਕ ਉਨ੍ਹਾਂ ਤੋਂ ਹੁਣ ਕਈ ਤਰ੍ਹਾਂ ਦੇ ਦਸਤਾਵੇਜ਼ ਮੰਗੇ ਜਾ ਰਹੇ ਹਨ। ਵਿਦਿਆਰਥੀਆਂ ਤੋਂ ਈ-ਮੇਲ ਰਾਹੀਂ ਸਟੱਡੀ ਪਰਮਿਟ, ਵੀਜ਼ਾ, ਵਿਦਿਅਕ ਰਿਕਾਰਡ, ਅੰਕ ਅਤੇ ਹਾਜ਼ਰੀ ਮੰਗੀ ਗਈ ਹੈ।
ਕੈਨੇਡਾ ਦੇ ਇਮੀਗ੍ਰੇਸ਼ਨ ਰਫਿਊਜੀ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਵਿਭਾਗ ਦੇ ਇਸ ਕਦਮ ਕਾਰਨ ਵਿਦਿਆਰਥੀ ਡਰੇ ਹੋਏ ਹਨ। ਬਹੁਤ ਸਾਰੇ ਵਿਦਿਆਰਥੀ ਅਜਿਹੇ ਹਨ ਜਿਨ੍ਹਾਂ ਕੋਲ ਸਿਰਫ਼ ਦੋ ਸਾਲ ਦਾ ਵੀਜ਼ਾ ਹੈ। ਕੈਨੇਡਾ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਲੈ ਕੇ ਆਪਣੇ ਨਿਯਮ ਬਹੁਤ ਸਖਤ ਬਣਾਏ ਹਨ।
ਇਸ ਦੌਰਾਨ ਪਤਾ ਲੱਗਾ ਹੈ ਕਿ ਸਖ਼ਤੀ ਦੀ ਗਾਜ ਉਨ੍ਹਾਂ ’ਤੇ ਡਿੱਗਣ ਦਾ ਜ਼ਿਆਦਾ (Canadian government) ਖ਼ਦਸ਼ਾ ਹੈ, ਜਿਨ੍ਹਾਂ ਨੇ ਏਜੰਟਾਂ ਦੀ ਮਦਦ ਨਾਲ ਕੈਨੇਡਾ ਪੁੱਜਣ ਲਈ ਸਟੱਡੀ ਪਰਮਿਟ ਨੂੰ ਮਹਿਜ਼ ਸਾਧਨ ਵਜੋਂ ਵਰਤਿਆ ਹੈ। ਦਰਅਸਲ, ਕੈਨੇਡਾ ਆਏ ਕੌਮਾਂਤਰੀ ਵਿਦਿਆਰਥੀਆਂ ਨੂੰ ਆਈਆਰਸੀਸੀ (ਅਵਾਸ ਵਿਭਾਗ) ਵਲੋਂ ਕੁਝ ਦਿਨਾਂ ਤੋਂ ਆਈਆਂ ਈਮੇਲ ਰਾਹੀਂ ਆਪਣੇ ਦਸਤਾਵੇਜ਼਼ਾਂ ਸਮੇਤ ਪੜ੍ਹਾਈ ਦੇ ਸਥਾਨ, ਉੱਥੋਂ ਦੀਆਂ ਹਾਜ਼ਰੀਆਂ ਅਤੇ ਕੰਮ ਦੇ ਸਥਾਨਾਂ ਆਦਿ ਦੀ ਜਾਣਕਾਰੀ ਭੇਜਣ ਦੇ ਦਿੱਤੇ ਗਏ ਹੁਕਮਾਂ ਕਾਰਨ ਪੰਜਾਬੀ ਵਿਦਿਆਰਥੀਆਂ ਵਿਚ ਸਹਿਮ ਹੈ।