BTV BROADCASTING

ਕੈਨੇਡਾ: ਹਾਦਸੇ ‘ਚ 16 ਖਿਡਾਰੀਆਂ ਦੀ ਜਾਨ ਲੈਣ ਵਾਲੇ ਭਾਰਤੀ ਮੂਲ ਦੇ ਟਰੱਕ ਡਰਾਈਵਰ ਨੂੰ ਡਿਪੋਰਟ ਕਰਨ ਦਾ ਹੁਕਮ

ਕੈਨੇਡਾ: ਹਾਦਸੇ ‘ਚ 16 ਖਿਡਾਰੀਆਂ ਦੀ ਜਾਨ ਲੈਣ ਵਾਲੇ ਭਾਰਤੀ ਮੂਲ ਦੇ ਟਰੱਕ ਡਰਾਈਵਰ ਨੂੰ ਡਿਪੋਰਟ ਕਰਨ ਦਾ ਹੁਕਮ

ਕੈਨੇਡਾ ‘ਚ ਹਮਬੋਲਟ ਬ੍ਰੋਂਕੋਸ ਹਾਦਸੇ ਦੇ ਦੋਸ਼ੀ ਭਾਰਤੀ ਮੂਲ ਦੇ ਟਰੱਕ ਡਰਾਈਵਰ ਜਸਕੀਰਤ ਸਿੰਘ ਸਿੱਧੂ ਨੂੰ ਭਾਰਤ ਡਿਪੋਰਟ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਫੈਸਲਾ ਸ਼ੁੱਕਰਵਾਰ ਨੂੰ ਕੈਲਗਰੀ ਵਿੱਚ ਇਮੀਗ੍ਰੇਸ਼ਨ ਅਤੇ ਰਫਿਊਜੀ ਬੋਰਡ ਦੀ ਸੁਣਵਾਈ ਦੌਰਾਨ ਲਿਆ ਗਿਆ। ਟਰੱਕ-ਬੱਸ ਹਾਦਸੇ ‘ਚ 16 ਲੋਕਾਂ ਦੀ ਮੌਤ ਹੋ ਗਈ ਅਤੇ 13 ਜ਼ਖਮੀ ਹੋ ਗਏ।

ਜਸਕੀਰਤ ਸਿੰਘ ਸਿੱਧੂ ਨੂੰ ਖਤਰਨਾਕ ਡਰਾਈਵਿੰਗ ਦੇ ਦੋਸ਼ ‘ਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਸਿੱਧੂ ਨੂੰ ਅੱਠ ਸਾਲ ਦੀ ਸਜ਼ਾ ਹੋਈ ਸੀ। ਉਹ ਹਾਦਸੇ ਤੋਂ ਇੱਕ ਮਹੀਨਾ ਪਹਿਲਾਂ ਇਸ ਨੌਕਰੀ ‘ਤੇ ਜੁਆਇਨ ਹੋਇਆ ਸੀ। ਇਹ ਹਾਦਸਾ 6 ਅਪ੍ਰੈਲ 2018 ਨੂੰ ਸਸਕੈਚਵਨ ਹਾਈਵੇਅ 335 ਦੇ ਚੌਰਾਹੇ ‘ਤੇ ਵਾਪਰਿਆ ਸੀ।

ਕੈਨੇਡੀਅਨ ਮੀਡੀਆ ਮੁਤਾਬਕ ਕੈਲਗਰੀ ਦੇ ਪੱਕੇ ਵਸਨੀਕ ਸਿੱਧੂ ਨੇ ਹਾਕੀ ਕਲੱਬ ਦੇ ਖਿਡਾਰੀਆਂ ਨੂੰ ਲਿਜਾ ਰਹੀ ਬੱਸ ਨੂੰ ਟਰੱਕ ਨਾਲ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ ਵਿੱਚ 16 ਖਿਡਾਰੀਆਂ ਦੀ ਮੌਤ ਹੋ ਗਈ। ਸਿੱਧੂ ਨੂੰ ਪਿਛਲੇ ਸਾਲ ਦੇ ਸ਼ੁਰੂ ਵਿੱਚ ਪੈਰੋਲ ਦਿੱਤੀ ਗਈ ਸੀ ਅਤੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਉਨ੍ਹਾਂ ਨੂੰ ਦੇਸ਼ ਨਿਕਾਲਾ ਦੇਣ ਦੀ ਸਿਫਾਰਸ਼ ਕੀਤੀ ਸੀ।

Related Articles

Leave a Reply