ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜਗ੍ਹਾ ਤੇ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਦੀ ਜੋ ਮੁਹਿਮ ਸ਼ੁਰੂ ਕੀਤੀ ਗਈ ਹੈ ਉਸੇ ਕੜੀ ਦੇ ਤਹਿਤ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚਕ ਅੱਜ ਵਿਧਾਨ ਸਭਾ ਹਲਕਾ ਭੋਆ ਵਿਖੇ ਪੁੱਜੇ ਜਿੱਥੇ ਉਹਨਾਂ ਨੇ ਸਥਾਨਕ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨਾਂ ਨੂੰ ਹੱਲ ਵੀ ਕੀਤਾ ਅਤੇ ਜਿਹੜੀਆਂ ਮੁਸ਼ਕਿਲਾਂ ਮੌਕੇ ਤੇ ਹੱਲ ਨਹੀਂ ਹੋ ਸਕੀਆਂ ਉਹਨਾਂ ਨੂੰ ਵੱਖ-ਵੱਖ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕਰਕੇ ਜਲਦ ਤੋਂ ਜਲਦ ਹੱਲ ਕਰਨ ਦੇ ਲਈ ਕਿਹਾ
ਇਸ ਬਾਰੇ ਗੱਲ ਕਰਦੇ ਹੋਏ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਤੱਕ ਪਹੁੰਚ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣ ਜਿਸ ਦੇ ਚਲਦੇ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਵਿਧਾਨ ਸਭਾ ਹਲਕਾ ਭੋਆ ਦੇ ਵਿੱਚ ਸੁਣੀਆਂ ਗਈਆਂ ਅਤੇ ਉਹਨਾਂ ਨੂੰ ਹੱਲ ਵੀ ਕੀਤਾ ਗਿਆ।