2 ਅਪ੍ਰੈਲ 2024: ਗੁਜਰਾਤ ਦੇ ਭਾਵਨਗਰ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਵੇਗਾ ਅਲੌਇਸ ਸਟੀਲ ਫੈਕਟਰੀ ਵਿੱਚ ਬਾਇਲਰ ਧਮਾਕੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਲਾਲਬਾਬੂ ਤਿਵਾੜੀ ਅਤੇ ਹਰਿੰਦਰ ਮਾਂਝੀ ਦੋਵੇਂ ਵਾਸੀ ਬਿਹਾਰ ਵਜੋਂ ਹੋਈ ਹੈ।
ਭਾਵਨਗਰ ਦੇ ਸਰ ਟੀ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜ਼ਖਮੀ ਦੀ ਪਛਾਣ ਪ੍ਰਹਿਲਾਦ ਪ੍ਰਸਾਦ ਵਜੋਂ ਹੋਈ ਹੈ, ਜਿਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।