ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਲਈ ਨਾਮਜ਼ਦਗੀ ਪ੍ਰਕਿਰਿਆ 7 ਮਈ ਤੋਂ ਸ਼ੁਰੂ ਹੋਵੇਗੀ। ਅਜਿਹੇ ‘ਚ ਸਿਆਸੀ ਪਾਰਟੀਆਂ ਨੇ ਵੀ ਪ੍ਰਚਾਰ ਮੁਹਿੰਮ ਤੇਜ਼ ਕਰਨੀ ਸ਼ੁਰੂ ਕਰ ਦਿੱਤੀ ਹੈ।
ਆਮ ਆਦਮੀ ਪਾਰਟੀ ਨੇ ਸਾਰੀਆਂ ਸੀਟਾਂ ‘ਤੇ ਆਪਣੀਆਂ ਰੈਲੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਵੀ ਚੋਣ ਪ੍ਰਚਾਰ ਵਿੱਚ ਕੁੱਦਣ ਦੀ ਤਿਆਰੀ ਕਰ ਲਈ ਹੈ।
ਗੁਰਦਾਸਪੁਰ ਵਿੱਚ ਵੀ ਚੋਣ ਪ੍ਰਚਾਰ ਤੇਜ਼ ਹੋ ਗਿਆ ਹੈ। ਇਸ ਵਾਰ ਪਾਰਟੀਆਂ ਨੇ ਮਸ਼ਹੂਰ ਹਸਤੀਆਂ ਤੋਂ ਦੂਰੀ ਬਣਾਈ ਰੱਖੀ ਹੈ ਅਤੇ ਸਥਾਨਕ ਚਿਹਰਿਆਂ ‘ਤੇ ਭਰੋਸਾ ਜਤਾਇਆ ਹੈ। ਪਾਕਿਸਤਾਨ ਨਾਲ ਲੱਗਦੀ ਇਸ ਸੀਟ ‘ਤੇ ਦੇਸ਼ ਦੀ ਨਜ਼ਰ ਹੈ। ਸਨੀ ਦਿਓਲ ਅਤੇ ਵਿਨੋਦ ਖੰਨਾ ਵਰਗੇ ਦਿੱਗਜ ਕਲਾਕਾਰ ਇੱਥੋਂ ਸੰਸਦ ਮੈਂਬਰ ਰਹਿ ਚੁੱਕੇ ਹਨ।