BTV BROADCASTING

ਗੁਰਦਾਸਪੁਰ: ਨਾਲੇ ‘ਚੋਂ ਮਿਲੀ ਫੌਜੀ ਦੀ ਲਾਸ਼, 2 ਮਹੀਨੇ ਦੀ ਛੁੱਟੀ ‘ਤੇ ਆਇਆ ਸੀ ਘਰ

ਗੁਰਦਾਸਪੁਰ: ਨਾਲੇ ‘ਚੋਂ ਮਿਲੀ ਫੌਜੀ ਦੀ ਲਾਸ਼, 2 ਮਹੀਨੇ ਦੀ ਛੁੱਟੀ ‘ਤੇ ਆਇਆ ਸੀ ਘਰ

ਜ਼ਿਲ੍ਹਾ ਬਟਾਲਾ ਅਧੀਨ ਪੈਂਦੇ ਪਿੰਡ ਮੰਗੀਆਂ ਦੇ 24 ਸਾਲਾ ਫ਼ੌਜੀ ਨੌਜਵਾਨ ਗੁਰਪ੍ਰੀਤ ਸਿੰਘ ਦੀ ਬੀਤੀ ਦੇਰ ਸ਼ਾਮ ਪਿੰਡ ਸ਼ਾਹਪੁਰ ਜਾਜਨ ਦੇ ਨਾਲੇ ਵਿੱਚੋਂ ਲਾਸ਼ ਮਿਲੀ। ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਨਿਸ਼ਾਨ ਸਿੰਘ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਗੁਰਪ੍ਰੀਤ ਸਿੰਘ ਜੋ ਕਿ ਅੱਜ ਤੋਂ ਕਰੀਬ ਪੰਜ ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ ਤੇ ਇਹ 11 ਸਿੱਖ ਰੈਜੀਮੈਂਟ ਦੇ ਜਵਾਨ ਵਜੋਂ ਲਖਨਊ ਵਿਖੇ ਆਪਣੀ ਸੇਵਾ ਨਿਭਾ ਰਿਹਾ ਸੀ। ਬੀਤੇ ਦੋ ਮਹੀਨੇ ਪਹਿਲਾਂ ਛੁੱਟੀ ਲੈ ਕੇ ਘਰ ਆਇਆ ਹੋਇਆ ਸੀ ਤੇ ਇਸ ਨੇ 29 ਜੂਨ ਨੂੰ ਆਪਣੀ ਯੂਨਿਟ ਵਿੱਚ ਹਾਜ਼ਰ ਹੋਣਾ ਸੀ। ਉਨਾਂ ਦੱਸਿਆ ਕਿ 26 ਜੂਨ ਨੂੰ ਇਹ ਆਪਣੇ ਪਿੰਡ ਦੇ ਕਿਸੇ ਨੌਜਵਾਨ ਨਾਲ ਬਾਹਰ ਕੰਮ ਉਤੇ ਗਿਆ ਸੀ ਪਰ ਇਹ 26 ਜੂਨ ਸ਼ਾਮ ਤੱਕ ਘਰ ਵਾਪਸ ਨਹੀਂ ਆਇਆ ਤੇ ਸਾਡੇ ਵੱਲੋਂ ਪੁਲਿਸ ਚੌਂਕੀ ਧਰਮਕੋਟ ਰੰਧਾਵਾ ਵਿਖੇ ਗੁੰਮਸ਼ੁਦਾ ਦੀ ਰਿਪੋਰਟ ਦਰਜ ਕਰਵਾਈ ਗਈ। ਅੱਜ ਸਾਡੇ ਵੱਲੋਂ ਆਪਣੇ ਤੌਰ ਉਤੇ ਪਿੰਡ ਦੇ ਲੋਕਾਂ ਦੀ ਮਦਦ ਨਾਲ ਸ਼ਾਹਪੁਰ ਜਾਜਨ ਸ਼ੱਕੀ ਨਾਲੇ ਉਤੇ ਭਾਲ ਕੀਤੀ ਜਾ ਰਹੀ ਸੀ ਤਾਂ ਇਸ ਸ਼ੱਕੀ ਨਾਲੇ ਵਿੱਚੋਂ ਅੱਧ ਗਲੀ ਸੜੀ ਲਾਸ਼ ਬਰਾਮਦ ਹੋਈ ਹੈ।

ਉਧਰ ਮੌਕੇ ‘ਤੇ ਪੁਲਿਸ ਪਾਰਟੀ ਸਮੇਤ ਪਹੁੰਚੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਸਬ ਇੰਸਪੈਕਟਰ ਦਲਜੀਤ ਸਿੰਘ ਅਤੇ ਪੁਲਿਸ ਚੌਂਕੀ ਧਰਮਕੋਟ ਰੰਧਾਵਾ ਦੇ ਏਐਸਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਜੋ ਪਰਿਵਾਰਕ ਮੈਂਬਰ ਬਿਆਨ ਦਰਜ ਕਰਾਉਣਗੇ ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤੇ ਸਾਡੇ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਇਸ ਦਾ ਸਿਵਲ ਹਸਪਤਾਲ ਬਟਾਲਾ ਤੋਂ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਧਰ ਪਰਿਵਾਰ ਨੇ ਮੰਗ ਕੀਤੀ ਹੈ ਕਿ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਕਰਕੇ ਬਣਦਾ ਇਨਸਾਫ ਦਿੱਤਾ ਜਾਵੇ।

Related Articles

Leave a Reply