BTV BROADCASTING

ਗੁਰਮੀਤ ਸਿੰਘ ਸੰਧਾਵਾਲੀਆ ਬਣੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ

ਗੁਰਮੀਤ ਸਿੰਘ ਸੰਧਾਵਾਲੀਆ ਬਣੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ

3 ਫਰਵਰੀ 2024: ਗੁਰਮੀਤ ਸਿੰਘ ਸੰਧਾਵਾਲੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਕਾਰਜਕਾਰੀ ਚੀਫ਼ ਜਸਟਿਸ ਬਣਾਇਆ ਗਿਆ ਹੈ| ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਰਿਤੂ ਬਾਹਰੀ ਕਾਰਜਕਾਰੀ ਚੀਫ਼ ਜਸਟਿਸ ਦਾ ਅਹੁਦਾ ਸੰਭਾਲ ਰਹੇ ਸੀ,,, ਉੱਤਰਾਖੰਡ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ|

ਸੰਧਾਵਾਲੀਆ ਇੱਕ ਕਾਨੂੰਨੀ ਪਰਿਵਾਰ ਨਾਲ ਸਬੰਧਿਤ ਹਨ ,ਉਨ੍ਹਾਂ ਦੇ ਪਿਤਾ 1978 ਤੋਂ 1983 ਤੱਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ 1983 ਤੋਂ 1987 ਤੱਕ ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ ਰਹੇ,1 ਨਵੰਬਰ 1965 ਨੂੰ ਜਨਮੇ ਸੁਰਜੀਤ ਸਿੰਘ ਸੰਧਾਵਾਲੀਆ ਨੇ 1986 ਵਿੱਚ ਡੀਏਵੀ ਕਾਲਜ ਚੰਡੀਗੜ੍ਹ ਤੋਂ ਬੀਏ (ਆਨਰਜ਼) ਕੀਤੀ,,1989 ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਐਲਐਲਬੀ ਕੀਤੀ, ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਵਿੱਚ ਵਕੀਲ ਵਜੋਂ ਵੀ ਕੰਮ ਕੀਤਾ|

Related Articles

Leave a Reply