BTV BROADCASTING

ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨੇ ਨਾਈਟ ਕਲੱਬ ਦੇ ਬਾਹਰ ਹੋਏ ਦੋ ਬੰਬ ਧਮਾਕਿਆਂ ਦੀ ਜ਼ਿੰਮੇਵਾਰੀ ਲਈ

ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨੇ ਨਾਈਟ ਕਲੱਬ ਦੇ ਬਾਹਰ ਹੋਏ ਦੋ ਬੰਬ ਧਮਾਕਿਆਂ ਦੀ ਜ਼ਿੰਮੇਵਾਰੀ ਲਈ

ਸੋਮਵਾਰ ਰਾਤ ਕਰੀਬ 3.15 ਵਜੇ ਚੰਡੀਗੜ੍ਹ ਦੇ ਸੈਕਟਰ-26 ਸਥਿਤ ਦੋ ਕਲੱਬਾਂ ਨੇੜੇ ਦੋ ਜ਼ਬਰਦਸਤ ਧਮਾਕੇ ਹੋਏ, ਜਿਨ੍ਹਾਂ ਨੇ ਪੂਰਾ ਇਲਾਕਾ ਹਿਲਾ ਕੇ ਰੱਖ ਦਿੱਤਾ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਹੋਰ ਜਾਂਚ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਮੰਗਲਵਾਰ ਨੂੰ ਲਾਰੈਂਸ ਬਿਸ਼ਨੋਈ ਗਰੁੱਪ ਦੇ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨੇ ਇਸ ਬੰਬ ਧਮਾਕੇ ਦੀ ਜ਼ਿੰਮੇਵਾਰੀ ਲਈ ਸੀ। ਫੇਸਬੁੱਕ ‘ਤੇ ਪੋਸਟ ਅਪਲੋਡ ਕਰਕੇ ਲਿਖਿਆ ਗਿਆ ਹੈ ਕਿ ਚੰਡੀਗੜ੍ਹ ‘ਚ ਹੋਏ ਬੰਬ ਧਮਾਕੇ ਦੀ ਜਾਂਚ ਅਸੀਂ ਕਰਵਾ ਲਈ ਹੈ। ਇਸ ਤੋਂ ਬਾਅਦ ਹੁਣ ਜਾਂਚ ਟੀਮਾਂ ਫਿਰੌਤੀ ਮੰਗਣ ਤੋਂ ਇਲਾਵਾ ਇਸ ਘਟਨਾ ਨੂੰ ਅੱਤਵਾਦੀ ਗਤੀਵਿਧੀਆਂ ਨਾਲ ਜੋੜ ਰਹੀਆਂ ਹਨ।

Related Articles

Leave a Reply