BTV BROADCASTING

Watch Live

ਚੰਡੀਗੜ੍ਹ: ਇਕ ਵਿਅਕਤੀ ਕਰੀਬ 200 ਫੁੱਟ ਉੱਚੇ ਟਾਵਰ ‘ਤੇ ਚੜਿਆ

ਚੰਡੀਗੜ੍ਹ: ਇਕ ਵਿਅਕਤੀ ਕਰੀਬ 200 ਫੁੱਟ ਉੱਚੇ ਟਾਵਰ ‘ਤੇ ਚੜਿਆ

ਚੰਡੀਗੜ੍ਹ ਦੇ ਸੈਕਟਰ-17 ਦੇ ਬੱਸ ਸਟੈਂਡ ਵਿੱਚ ਅੱਜ ਤੜਕੇ ਪੁਲੀਸ ਸਟੇਸ਼ਨ ਦੇ ਵਿਚਕਾਰ ਪਾਰਕਿੰਗ ਵਿੱਚ ਇੱਕ ਵਿਅਕਤੀ 200 ਫੁੱਟ ਉੱਚੇ ਟਾਵਰ ’ਤੇ ਚੜ੍ਹ ਗਿਆ। ਸੂਚਨਾ ਮਿਲਦੇ ਹੀ ਪੁਲਸ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਪੁਲੀਸ ਨੇ ਇਸ ਇਲਾਕੇ ਨੂੰ ਚਾਰੋਂ ਪਾਸਿਓਂ ਘੇਰ ਲਿਆ ਹੈ ਅਤੇ ਇੱਥੇ ਦਾਖ਼ਲਾ ਬੰਦ ਕਰ ਦਿੱਤਾ ਹੈ। ਇਸ ਵਿਅਕਤੀ ਦੀ ਮੰਗ ਹੈ ਕਿ ਉਸ ਨੂੰ ਪੰਜਾਬ ਦੇ ਮੁੱਖ ਮੰਤਰੀ ਨਾਲ ਮਿਲਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਉਹ ਆਪਣੀਆਂ ਮੰਗਾਂ ਉਨ੍ਹਾਂ ਸਾਹਮਣੇ ਰੱਖ ਸਕਣ।

ਇਹ ਵਿਅਕਤੀ ਹਰਿਆਣਾ ਦੇ ਜੀਂਦ ਦਾ ਰਹਿਣ ਵਾਲਾ ਹੈ ਅਤੇ ਉਸਦਾ ਨਾਮ ਵਿਕਰਮ ਸਿੰਘ ਹੈ। ਪੰਜਾਬ ਦੇ ਮਾਨਸਾ ਵਿੱਚ ਜ਼ਮੀਨੀ ਵਿਵਾਦ ਚੱਲ ਰਿਹਾ ਹੈ। ਇਸ ਕਾਰਨ ਉਹ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੇ ਥਾਣਿਆਂ ਦੇ ਗੇੜੇ ਮਾਰ ਰਹੇ ਹਨ ਪਰ ਉਨ੍ਹਾਂ ਦੀ ਕਿਤੇ ਵੀ ਸੁਣਵਾਈ ਨਹੀਂ ਹੋਈ। ਦਰਅਸਲ, ਕੁਝ ਦਿਨ ਪਹਿਲਾਂ ਉਸ ਦੀ ਵੀ ਕੁੱਟਮਾਰ ਕੀਤੀ ਗਈ ਸੀ, ਜਿਸ ਕਾਰਨ ਉਸ ਦੇ ਮੋਢੇ ਵਿਚ ਫਰੈਕਚਰ ਹੋ ਗਿਆ ਸੀ।

ਉਨ੍ਹਾਂ ਕਿਹਾ ਕਿ ਹੁਣ ਉਹ ਚੰਡੀਗੜ੍ਹ ਪੁਲੀਸ ਤੋਂ ਹੀ ਇਸ ਮਾਮਲੇ ਵਿੱਚ ਕਾਰਵਾਈ ਦੀ ਆਸ ਰੱਖਦੇ ਹਨ ਜਾਂ ਫਿਰ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਕਿਹਾ ਜਾਵੇ ਕਿਉਂਕਿ ਉਨ੍ਹਾਂ ਨੂੰ ਉਨ੍ਹਾਂ ਤੋਂ ਬਹੁਤ ਆਸਾਂ ਹਨ।

Related Articles

Leave a Reply