ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਮੰਗਲਵਾਰ ਨੂੰ ਨਗਰ ਭਵਨ ਵਿਖੇ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਸਬੰਧੀ ਦੁਪਹਿਰ 12 ਵਜੇ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਨ੍ਹਾਂ ਨੌਜਵਾਨਾਂ ਨੂੰ ਹਾਲ ਹੀ ਵਿੱਚ ਵਿਭਾਗ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤ ਕੀਤਾ ਗਿਆ ਹੈ।
ਇਸ ਦੌਰਾਨ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕਿਸੇ ਨੂੰ ਉਸ ਦੀ ਡਿਗਰੀ ਅਨੁਸਾਰ ਦੇਸ਼ ਅਤੇ ਸੂਬੇ ਵਿੱਚ ਨੌਕਰੀ ਮਿਲਦੀ ਹੈ ਤਾਂ ਕੌਣ ਬਾਹਰ (ਵਿਦੇਸ਼) ਜਾਣਾ ਚਾਹੇਗਾ। ਇਨ੍ਹੀਂ ਦਿਨੀਂ ਇੰਗਲੈਂਡ ਵਿਚ ਪ੍ਰਵਾਸੀਆਂ ਦੇ ਖਿਲਾਫ ਪ੍ਰਦਰਸ਼ਨ ਹੋ ਰਹੇ ਹਨ। ਇੰਗਲੈਂਡ ਦੇ ਹਰ ਸ਼ਹਿਰ ਵਿਚ ਦੰਗੇ ਹੋ ਰਹੇ ਹਨ। ਇਸ ਲਈ ਸਾਨੂੰ ਆਪਣੇ ਦੇਸ਼ ਨੂੰ ਸੁਧਾਰਨਾ ਪਵੇਗਾ। ਦੂਜੇ ਦੇਸ਼ ਜਾਣ ਦਾ ਕੀ ਫਾਇਦਾ?
ਸੀਐਮ ਮਾਨ ਨੇ ਵਿਰੋਧੀ ਪਾਰਟੀਆਂ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਲਈ ਕੁਝ ਨਹੀਂ ਕੀਤਾ। ਕੈਪਟਨ ਤੇ ਸੁਖਬੀਰ ਬਾਦਲ ਅਸਲ ਮੁੱਦਿਆਂ ਤੋਂ ਭੱਜਦੇ ਰਹੇ। ਨਾ ਤਾਂ ਕਾਂਗਰਸ ਸਰਕਾਰ ਨੇ ਅਤੇ ਨਾ ਹੀ ਅਕਾਲੀ ਦਲ ਨੇ ਲੋਕਾਂ ਲਈ ਕੰਮ ਕੀਤੇ। ਇਸੇ ਲਈ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ। ਸੁਖਬੀਰ ਬਾਦਲ ਨੇ 25 ਸਾਲ ਪੰਜਾਬ ‘ਤੇ ਰਾਜ ਕੀਤਾ। ਹੁਣ ਹਾਲਾਤ ਇਹ ਹਨ ਕਿ ਸੁਖਬੀਰ 25 ਬੰਦੇ ਵੀ ਇਕੱਠੇ ਨਹੀਂ ਕਰ ਪਾ ਰਹੇ ਹਨ।
ਇਹ ਪ੍ਰੋਗਰਾਮ ਮੰਗਲਵਾਰ ਨੂੰ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਕੱਲ੍ਹ ਸੋਮਵਾਰ ਨੂੰ ਸੀਐਮ ਮਾਨ ਨੇ ਫਿਲੌਰ ਵਿੱਚ 443 ਨੌਜਵਾਨਾਂ ਨੂੰ ਪੁਲਿਸ ਵਿਭਾਗ ਵਿੱਚ ਨਿਯੁਕਤੀ ਪੱਤਰ ਦਿੰਦੇ ਹੋਏ ਇਹ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਸਾਡੀ ਸਰਕਾਰ ਪੰਜਾਬ ਪੁਲਿਸ ਨੂੰ ਹਾਈਟੈਕ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ।
ਪੰਜਾਬ ਪੁਲਿਸ ਵਿਭਾਗ ਵਿੱਚ ਨਵੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਕਾਂਸਟੇਬਲ ਦੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਕਾਂਸਟੇਬਲ ਦੀਆਂ ਕੁੱਲ 1746 ਅਸਾਮੀਆਂ ਭਰੀਆਂ ਜਾਣੀਆਂ ਹਨ। ਇਸ ਵਿੱਚ ਪੁਲਿਸ ਵਿਭਾਗ ਪੰਜਾਬ ਵਿੱਚ ਜ਼ਿਲ੍ਹਾ ਪੁਲਿਸ ਕਾਡਰ ਲਈ 970 ਅਤੇ ਆਰਮਡ ਪੁਲਿਸ ਕਾਡਰ ਲਈ 776 ਅਸਾਮੀਆਂ ਦੀ ਭਰਤੀ ਕਰੇਗਾ।