BTV Canada Official

Watch Live

ਚੰਡੀਗੜ੍ਹ ਸਿੱਖਿਆ ਵਿਭਾਗ ਨੇ ਬਦਲਿਆ ਸਕੂਲਾਂ ਦਾ ਸਮਾਂ

ਚੰਡੀਗੜ੍ਹ ਸਿੱਖਿਆ ਵਿਭਾਗ ਨੇ ਬਦਲਿਆ ਸਕੂਲਾਂ ਦਾ ਸਮਾਂ

ਚੰਡੀਗੜ੍ਹ ਸਿੱਖਿਆ ਵਿਭਾਗ ਨੇ ਅੱਜ ਤੋਂ ਯਾਨੀ ਕਿ 5 ਫਰਵਰੀ ਤੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਦੱਸ ਦੇਈਏ ਕਿ ਹੁਣ ਸਿੰਗਲ ਸ਼ਿਫਟ ਵਾਲੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਵੇਰੇ 8.10 ਤੋਂ ਦੁਪਹਿਰ 2.30 ਵਜੇ ਅਤੇ ਬੱਚਿਆਂ ਨੂੰ ਸਵੇਰੇ 8.20 ਤੋਂ ਦੁਪਹਿਰ 2.20 ਤੱਕ ਸਕੂਲ ਆਉਣਾ ਪਵੇਗਾ।

ਉੱਥੇ ਹੀ ਡਬਲ ਸ਼ਿਫਟ ਵਾਲੇ ਸਕੂਲਾਂ ਦਾ ਸਮਾਂ ਅਧਿਆਪਕਾਂ ਲਈ ਸਵੇਰੇ 7.50 ਤੋਂ 2.10 ਵਜੇ ਅਤੇ ਬੱਚਿਆਂ ਲਈ ਸਵੇਰੇ 8 ਤੋਂ ਦੁਪਹਿਰ 1.15 ਵਜੇ ਤੱਕ ਰਹੇਗਾ । ਦੂਸਰੀ ਸ਼ਿਫਟ ਦੇ ਅਧਿਆਪਕਾਂ ਦਾ ਸਮਾਂ ਸਵੇਰੇ 10.50 ਤੋਂ ਸ਼ਾਮ 5.10 ਵਜੇ ਅਤੇ ਬੱਚਿਆਂ ਲਈ 12.45 ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਦੱਸਣਯੋਗ ਗੱਲ ਇਹ ਹੈ ਕਿ ਪਿਛਲੇ ਦਿਨੀਂ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਵਿਭਾਗ ਵਲੋਂ ਸਕੂਲਾਂ ਦਾ ਸਮਾਂ ਬਦਲਿਆ ਗਿਆ ਸੀ। ਜਿਸ ਦੇ ਮੁਤਾਬਿਕ ਸਕੂਲ ਸਵੇਰੇ 9.30 ਤੋਂ ਪਹਿਲਾਂ ਨਹੀਂ ਖੁੱਲ੍ਹਦੇ ਸੀ ਅਤੇ ਸ਼ਾਮ ਨੂੰ 3 ਵਜੇ ਜਾਂ ਉਸ ਤੋਂ ਪਹਿਲਾਂ ਬੰਦ ਕਰਨੇ ਪੈਂਦੇ ਸੀ।ਹੁਣ ਇਸ ਤਰ੍ਹਾਂ ਨਹੀਂ ਹੋਵੇਗਾ|

Related Articles

Leave a Reply