ਜਗਰਾਓਂ-ਰਾਏਕੋਟ ਰੋਡ ‘ਤੇ ਸਥਿਤ ਪਿੰਡ ਲੰਮੇ ‘ਚ ਮੰਗਲਵਾਰ ਦੇਰ ਰਾਤ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੇ ਏਟੀਐੱਮ ‘ਚੋਂ ਲੱਖਾਂ ਰੁਪਏ ਲੁੱਟ ਲਏ। ਘਟਨਾ ਦਾ ਖੁਲਾਸਾ ਬੁੱਧਵਾਰ ਸਵੇਰੇ ਉਸ ਸਮੇਂ ਹੋਇਆ ਜਦੋਂ ਪਿੰਡ ਦੇ ਇੱਕ ਵਿਅਕਤੀ ਨੇ ਏਟੀਐਮ ਬੂਥ ਟੁੱਟਿਆ ਦੇਖਿਆ। ਇਸ ਤੋਂ ਬਾਅਦ ਉਸ ਨੇ ਬੈਂਕ ਮੈਨੇਜਰ ਨੂੰ ਫੋਨ ‘ਤੇ ਸੂਚਨਾ ਦਿੱਤੀ।
ਬੈਂਕ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਜਗਰਾਉਂ ਰਾਏਕੋਟ ਅਤੇ ਹਠੂਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਜਦੋਂ ਪੁਲੀਸ ਨੇ ਉਥੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਦੋ ਬਾਈਕ ’ਤੇ ਆਏ ਚਾਰ ਲੁਟੇਰਿਆਂ ਨੇ ਪਹਿਲਾਂ ਏਟੀਐਮ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ’ਤੇ ਸਪਰੇਅ ਕੀਤੀ।