ਜਲੰਧਰ: ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਮਚ ਗਈ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਜਲੰਧਰ ‘ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਕਾਰਨ ਆਮ ਆਦਮੀ ਪਾਰਟੀ ਜਲੰਧਰ ‘ਚ ਆਪਣੀ ਪਕੜ ਮਜ਼ਬੂਤ ਕਰ ਰਹੀ ਹੈ। ਇਸ ਦੌਰਾਨ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਅੱਜ ਜਲੰਧਰ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ।
ਜਲੰਧਰ ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕਮਲਜੀਤ ਸਿੰਘ ਭਾਟੀਆ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਕੀਤਾ ਹੈ। ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਚੰਗੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਮਲਜੀਤ ਭਾਟੀਆ ਤੋਂ ਇਲਾਵਾ ਕਈ ਹੋਰ ਅਧਿਕਾਰੀ ਵੀ ਸੋਮਵਾਰ ਨੂੰ ‘ਆਪ’ ਵਿੱਚ ਸ਼ਾਮਲ ਹੋ ਗਏ।