BTV BROADCASTING

Watch Live

ਜਲੰਧਰ ‘ਚ AAP ਪਾਰਟੀ ਨੂੰ ਮਿਲੀ ਮਜ਼ਬੂਤੀ, ਅਕਾਲੀ ਆਗੂ ਸੁਭਾਸ਼ ਸੋਂਧੀ ਸਾਥੀਆਂ ਸਣੇ ‘ਆਪ’ ‘ਚ ਹੋਏ ਸ਼ਾਮਲ

ਜਲੰਧਰ ‘ਚ AAP ਪਾਰਟੀ ਨੂੰ ਮਿਲੀ ਮਜ਼ਬੂਤੀ, ਅਕਾਲੀ ਆਗੂ ਸੁਭਾਸ਼ ਸੋਂਧੀ ਸਾਥੀਆਂ ਸਣੇ ‘ਆਪ’ ‘ਚ ਹੋਏ ਸ਼ਾਮਲ

ਜਲੰਧਰ, 28 ਜੂਨ 2024 – ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਭਗਵਾਨ ਵਾਲਮੀਕਿ ਸਭਾ ਬਸਤੀਆਂ ਦੇ ਕਈ ਮੈਂਬਰ ਤੇ ਅਹੁਦੇਦਾਰ ‘ਆਪ’ ਵਿੱਚ ਸ਼ਾਮਲ ਹੋ ਗਏ।

ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਸੁਭਾਸ਼ ਸੋਂਧੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ ਸ਼ਬਨਮ ਚੌਹਾਨ, ਪੂਜਾ ਸਿੱਧੂ, ਉਮੇਸ਼ ਕੁਮਾਰ, ਰਾਜੇਸ਼ ਕੁਮਾਰ, ਮਾਨ ਸਿਮਰਨ ਸਿੰਘ ਵੀ ਪਾਰਟੀ ਵਿੱਚ ਸ਼ਾਮਲ ਹੋਏ।

ਭਗਵਾਨ ਵਾਲਮੀਕਿ ਸਭਾ ਬਸਤੀਆਂ ਦੇ ਕਈ ਮੈਂਬਰ ਅਤੇ ਅਹੁਦੇਦਾਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਸ਼ਾਮਿਲ ਹੋਣ ਵਾਲਿਆਂ ਵਿੱਚ ਬਿਸ਼ਨ ਦਾਸ ਸਹੋਤਾ, ਅਸ਼ੋਕ ਲਾਡੀ (ਜਨਰਲ ਸਕੱਤਰ), ਬਿੱਟੂ ਸੰਗਰ, ਰੋਸ਼ਨ ਲਾਲ ਥਾਪਰ, ਸੰਜੀਵ ਪਦਮ, ਅਸ਼ਵਨੀ ਨਾਹਰ, ਬੰਟੀ ਹੰਸ, ਬਬਰੀਕ ਸਹੋਤਾ ਦੇ ਨਾਮ ਪ੍ਰਮੁੱਖ ਹਨ। ਇਨ੍ਹਾਂ ਤੋਂ ਇਲਾਵਾ ਬੌਬੀ ਚੋਪੜਾ (ਬਬਰਿਕ ਸਭਾ) ਅਤੇ ਰੋਹਿਤ ਚੋਪੜਾ (ਬੀ.ਆਰ. ਅੰਬੇਡਕਰ ਸਭਾ) ਵੀ ਪਾਰਟੀ ਵਿੱਚ ਸ਼ਾਮਲ ਹੋਏ।

Related Articles

Leave a Reply