ਜਲੰਧਰ ਕਮਿਸ਼ਨਰੇਟ ‘ਚ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਤਿੰਨ ਖਤਰਨਾਕ ਅਪਰਾਧੀਆਂ ਨੂੰ ਕਾਬੂ ਕੀਤਾ ਹੈ। ਮੁਕਾਬਲੇ ਵਿੱਚ ਫੜਿਆ ਗਿਆ ਮੁਲਜ਼ਮ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਹੈ। ਗੈਂਗਸਟਰ ਗੰਭੀਰ ਜ਼ਖਮੀ ਹੈ।
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਅਤੇ ਗੈਂਗਸਟਰ ਵਿਚਾਲੇ 15 ਰਾਉਂਡ ਫਾਇਰਿੰਗ ਹੋਈ। ਪੁਲਿਸ ਨੇ ਮੁਕਾਬਲੇ ਤੋਂ ਬਾਅਦ ਫੜੇ ਗਏ ਗੈਂਗਸਟਰਾਂ ਕੋਲੋਂ 6 ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ। ਫੜੇ ਗਏ ਮੁਲਜ਼ਮ ਫਿਰੌਤੀ, ਹਥਿਆਰਾਂ ਦੀ ਤਸਕਰੀ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀਆਂ ਹਦਾਇਤਾਂ ’ਤੇ ਪੁਲੀਸ ਟੀਮ ਨੇ ਜੱਗੂ ਭਗਵਾਨਪੁਰੀਆ ਗਰੋਹ ਦੇ ਮੈਂਬਰਾਂ ਨੂੰ ਕਾਬੂ ਕੀਤਾ। ਜਦੋਂ ਪੁਲੀਸ ਮੁਲਜ਼ਮਾਂ ਕੋਲੋਂ ਹਥਿਆਰ ਬਰਾਮਦ ਕਰਨ ਲਈ ਮੌਕੇ ’ਤੇ ਪੁੱਜੀ ਤਾਂ ਇਸ ਦੌਰਾਨ ਗੈਂਗਸਟਰ ਪੁਲੀਸ ’ਤੇ ਗੋਲੀ ਚਲਾ ਕੇ ਭੱਜ ਗਿਆ।