BTV BROADCASTING

Watch Live

ਜਲੰਧਰ ਪੱਛਮੀ ਜ਼ਿਮਨੀ ਚੋਣ: ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਤੇ ‘ਆਪ’ ਉਮੀਦਵਾਰ ਮਹਿੰਦਰ ਭਗਤ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ

ਜਲੰਧਰ ਪੱਛਮੀ ਜ਼ਿਮਨੀ ਚੋਣ: ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਤੇ ‘ਆਪ’ ਉਮੀਦਵਾਰ ਮਹਿੰਦਰ ਭਗਤ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ

ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਨਾਮਜ਼ਦਗੀ ਦਾਖਲ ਕਰਨ ਦੇ ਆਖਰੀ ਦਿਨ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਨਾਮਜ਼ਦਗੀ ਦਾਖਲ ਕੀਤੀ। ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸ਼ਹਿਰੀ ਪ੍ਰਧਾਨ ਰਜਿੰਦਰ ਬੇਰੀ, ਵਿਧਾਇਕ ਸ਼ਾਹਕੋਟ ਹਰਦੇਵ ਸਿੰਘ ਲਾਡੀ ਸ਼ੇਰੋ ਵਾਲੀਆ, ਵਿਧਾਇਕ ਆਦਮਪੁਰ ਸੁਖਵਿੰਦਰ ਕੋਟਲੀ, ਰਜਿੰਦਰ ਸਿੰਘ, ਡਾ: ਨਵਜੋਤ ਦਹੀਆ ਤੇ ਹੋਰ ਹਾਜ਼ਰ ਸਨ |

ਨਾਮਜ਼ਦਗੀ ਤੋਂ ਬਾਅਦ ਕਾਂਗਰਸ ਭਵਨ ਜਲੰਧਰ ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸੀ.ਐਲ.ਪੀ ਆਗੂ ਪ੍ਰਤਾਪ ਸਿੰਘ ਬਾਜਵਾ, ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਵੱਡੇ ਆਗੂ ਹਾਜ਼ਰ ਸਨ।

ਸ਼ੁੱਕਰਵਾਰ ਨੂੰ ‘ਆਪ’ ਦੇ ਉਮੀਦਵਾਰ ਮਹਿੰਦਰ ਭਗਤ ਨੇ ਵੀ ਨਾਮਜ਼ਦਗੀ ਦਾਖਲ ਕੀਤੀ। ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਅਮਨ ਅਰੋੜਾ, ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਪਵਨ ਟੀਨੂੰ ਹਾਜ਼ਰ ਸਨ।

Related Articles

Leave a Reply