BTV BROADCASTING

Watch Live

ਜਵਾਨਾਂ ਦੀ ਸ਼ਹਾਦਤ ‘ਤੇ ਰਾਹੁਲ ਗਾਂਧੀ ਨੇ ਕਿਹਾ, ਸਾਡੇ ਜਵਾਨ ਭਾਜਪਾ ਦੀਆਂ ਗਲਤ ਨੀਤੀਆਂ ਦਾ ਭੁਗਤ ਰਹੇ ਹਨ ਖਮਿਆਜ਼ਾ

ਜਵਾਨਾਂ ਦੀ ਸ਼ਹਾਦਤ ‘ਤੇ ਰਾਹੁਲ ਗਾਂਧੀ ਨੇ ਕਿਹਾ, ਸਾਡੇ ਜਵਾਨ ਭਾਜਪਾ ਦੀਆਂ ਗਲਤ ਨੀਤੀਆਂ ਦਾ ਭੁਗਤ ਰਹੇ ਹਨ ਖਮਿਆਜ਼ਾ

ਜੰਮੂ-ਕਸ਼ਮੀਰ ਦੇ ਡੋਡਾ ‘ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ‘ਚ ਫੌਜ ਦੇ ਇਕ ਅਧਿਕਾਰੀ ਸਮੇਤ ਚਾਰ ਜਵਾਨ ਸ਼ਹੀਦ ਹੋ ਗਏ ਹਨ। ਫੌਜ ਦੇ ਚਾਰ ਜਵਾਨਾਂ ਦੀ ਸ਼ਹਾਦਤ ‘ਤੇ ਕਾਂਗਰਸ ਨੇ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਹੈ। ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਭਾਜਪਾ ਦੀਆਂ ਗਲਤ ਨੀਤੀਆਂ ਦਾ ਨਤੀਜਾ ਸਾਡੇ ਸਿਪਾਹੀ ਭੁਗਤ ਰਹੇ ਹਨ।

‘ਸਿਪਾਹੀਆਂ ਦੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ’
ਰਾਹੁਲ ਗਾਂਧੀ ਨੇ ਟਵਿੱਟਰ ‘ਤੇ ਲਿਖਿਆ, ”ਅੱਜ ਫਿਰ ਜੰਮੂ-ਕਸ਼ਮੀਰ ‘ਚ ਅੱਤਵਾਦੀ ਮੁਕਾਬਲੇ ‘ਚ ਸਾਡੇ ਜਵਾਨ ਸ਼ਹੀਦ ਹੋ ਗਏ। ਸ਼ਹੀਦਾਂ ਨੂੰ ਆਪਣੀ ਨਿਮਰ ਸ਼ਰਧਾਂਜਲੀ ਭੇਟ ਕਰਦੇ ਹੋਏ, ਮੈਂ ਦੁਖੀ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਇਕ ਤੋਂ ਬਾਅਦ ਇਕ ਅਜਿਹੀਆਂ ਭਿਆਨਕ ਘਟਨਾਵਾਂ ਬੇਹੱਦ ਦੁਖਦ ਅਤੇ ਚਿੰਤਾਜਨਕ ਹਨ। ਇਹ ਲਗਾਤਾਰ ਹੋ ਰਹੇ ਅੱਤਵਾਦੀ ਹਮਲੇ ਜੰਮੂ-ਕਸ਼ਮੀਰ ਦੀ ਖਸਤਾ ਹਾਲਤ ਨੂੰ ਉਜਾਗਰ ਕਰ ਰਹੇ ਹਨ। ਭਾਜਪਾ ਦੀਆਂ ਗਲਤ ਨੀਤੀਆਂ ਦਾ ਨਤੀਜਾ ਸਾਡੇ ਸੈਨਿਕ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭੁਗਤਣਾ ਪੈ ਰਿਹਾ ਹੈ। ਹਰ ਦੇਸ਼ ਭਗਤ ਭਾਰਤੀ ਦੀ ਇਹ ਮੰਗ ਹੈ ਕਿ ਸਰਕਾਰ ਵਾਰ-ਵਾਰ ਸੁਰੱਖਿਆ ਵਿਚ ਹੋ ਰਹੀਆਂ ਲਾਪਰਵਾਹੀਆਂ ਦੀ ਪੂਰੀ ਜ਼ਿੰਮੇਵਾਰੀ ਲੈਂਦਿਆਂ ਦੇਸ਼ ਅਤੇ ਇਸ ਦੇ ਜਵਾਨਾਂ ਦੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ। ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਅੱਤਵਾਦ ਦੇ ਖਿਲਾਫ ਇੱਕਜੁੱਟ ਹੈ।

Related Articles

Leave a Reply