ਜੇਕਰ ਤੁਹਾਡੀ ਵੀ ਬੇਸਮੈਂਟ ਵਾਲੀ ਬਿਲਡਿੰਗ ਹੈ ਤਾਂ ਹੋ ਜਾਓ ਸਾਵਧਾਨ। ਦਰਅਸਲ, ਲੁਧਿਆਣਾ ਵਿੱਚ ਬੇਸਮੈਂਟ ਵਿੱਚ ਚੱਲ ਰਹੀਆਂ ਵਪਾਰਕ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਹ ਫੈਸਲਾ ਡੀਸੀ ਸਾਕਸ਼ੀ ਸਾਹਨੀ ਨੇ ਲਿਆ ਹੈ, ਜਿਸ ਲਈ ਹਾਲ ਹੀ ਵਿੱਚ ਦਿੱਲੀ ਵਿੱਚ ਕੋਚਿੰਗ ਸੈਂਟਰ ਦੀ ਬੇਸਮੈਂਟ ਵਿੱਚ ਪਾਣੀ ਜਮ੍ਹਾਂ ਹੋਣ ਕਾਰਨ ਤਿੰਨ ਵਿਦਿਆਰਥੀਆਂ ਦੀ ਮੌਤ ਦੀ ਘਟਨਾ ਦਾ ਹਵਾਲਾ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਲੁਧਿਆਣਾ ਵਿੱਚ ਇਮਾਰਤਾਂ ਦੀਆਂ ਬੇਸਮੈਂਟਾਂ ਵਿੱਚ ਚੱਲ ਰਹੀਆਂ ਗੈਰ-ਕਾਨੂੰਨੀ ਵਪਾਰਕ ਗਤੀਵਿਧੀਆਂ ਨੂੰ ਰੋਕਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਸਬੰਧੀ ਜਾਰੀ ਹੁਕਮਾਂ ਰਾਹੀਂ ਨਗਰ ਨਿਗਮ ਨੂੰ ਆਪਣੇ ਖੇਤਰ ਵਿੱਚ ਸਰਵੇ ਕਰਕੇ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਇਹ ਫੈਸਲਾ ਇੰਪਰੂਵਮੈਂਟ ਟਰੱਸਟ ਗਲਾਡਾ, ਲੋਕ ਨਿਰਮਾਣ ਵਿਭਾਗ ਦੇ ਖੇਤਰ ਵਿੱਚ ਸਥਿਤ ਇਮਾਰਤਾਂ ’ਤੇ ਵੀ ਲਾਗੂ ਹੋਵੇਗਾ। ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ ਉਨ੍ਹਾਂ ਖਿਲਾਫ ਕੀਤੀ ਗਈ ਕਾਰਵਾਈ ਦੀ ਇਕ ਹਫਤੇ ‘ਚ ਰਿਪੋਰਟ ਮੰਗੀ ਗਈ ਹੈ।