23 ਅਪ੍ਰੈਲ 2024: ਅਰਵਿੰਦ ਕੇਜਰੀਵਾਲ ਦੀ ਹਿਰਾਸਤ ਦੀ ਸੁਣਵਾਈ ਮੰਗਲਵਾਰ 23 ਅਪ੍ਰੈਲ ਨੂੰ ਰੌਜ਼ ਐਵੇਨਿਊ ਕੋਰਟ ‘ਚ ਹੋਵੇਗੀ। ਅਦਾਲਤ ਨੇ ਕੇਜਰੀਵਾਲ ਨੂੰ 1 ਅਪ੍ਰੈਲ ਤੋਂ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਸੀ। ਇਸ ਤੋਂ ਬਾਅਦ ਉਸ ਦੀ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਗਈ।
ਇੱਥੇ ਦੱਸ ਦੇਈਏ ਕਿ 22 ਅਪ੍ਰੈਲ ਨੂੰ ਕੇਜਰੀਵਾਲ ਦੀ ਸ਼ੂਗਰ ਲੈਵਲ ਵਧਣ ‘ਤੇ ਇਨਸੁਲਿਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਅਦਾਲਤ ਨੇ ਏਮਜ਼ ਦੇ ਡਾਕਟਰਾਂ ਦਾ ਬੋਰਡ ਬਣਾਉਣ ਦਾ ਹੁਕਮ ਦਿੱਤਾ ਸੀ। ਜਿਸ ਤੋਂ ਬਾਅਦ ਮੰਗਲਵਾਰ ਨੂੰ ਤਿਹਾੜ ਪ੍ਰਸ਼ਾਸਨ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਮਵਾਰ ਸ਼ਾਮ ਨੂੰ ਇਨਸੁਲਿਨ ਦਿੱਤੀ ਗਈ।
ਅਧਿਕਾਰੀਆਂ ਨੇ ਦੱਸਿਆ ਕਿ ਉਸ ਨੂੰ ਘੱਟ ਡੋਜ਼ ਵਾਲੀ ਇਨਸੁਲਿਨ ਦੀਆਂ ਦੋ ਯੂਨਿਟਾਂ ਦਿੱਤੀਆਂ ਗਈਆਂ ਕਿਉਂਕਿ ਸ਼ਾਮ 7 ਵਜੇ ਉਸ ਦਾ ਸ਼ੂਗਰ ਲੈਵਲ 217 ਤੱਕ ਡਿੱਗ ਗਿਆ ਸੀ। ਏਮਜ਼ ਦੀ ਟੀਮ ਨੇ ਕਿਹਾ ਸੀ ਕਿ ਜੇਕਰ ਲੈਵਲ 200 ਤੋਂ ਪਾਰ ਹੋ ਜਾਂਦਾ ਹੈ ਤਾਂ ਉਸ ਨੂੰ ਘੱਟ ਡੋਜ਼ ਇਨਸੁਲਿਨ ਦਿੱਤੀ ਜਾ ਸਕਦੀ ਹੈ।
ਈਡੀ ਨੇ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ 22 ਮਾਰਚ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਇਆ, ਜਿੱਥੋਂ ਉਸ ਨੂੰ 28 ਮਾਰਚ ਤੱਕ ਈਡੀ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਬਾਅਦ ‘ਚ ਰਿਮਾਂਡ ਨੂੰ 1 ਅਪ੍ਰੈਲ ਤੱਕ ਵਧਾ ਦਿੱਤਾ ਗਿਆ।