BTV BROADCASTING

ਜੰਮੂ-ਕਸ਼ਮੀਰ: ਅੱ.ਵਾ.ਦੀ.ਆਂ ਨਾਲ ਸੁਰੱਖਿਆ ਬਲਾਂ ਦਾ ਮੁਕਾਬਲਾ, 3 ਤੋਂ 4 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ

ਜੰਮੂ-ਕਸ਼ਮੀਰ: ਅੱ.ਵਾ.ਦੀ.ਆਂ ਨਾਲ ਸੁਰੱਖਿਆ ਬਲਾਂ ਦਾ ਮੁਕਾਬਲਾ, 3 ਤੋਂ 4 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ

5 ਅਕਤੂਬਰ 2024: ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ‘ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋਈ ਹੈ। ਭਾਰਤੀ ਫੌਜ ਦੀ ਚਿਨਾਰ ਕੋਰ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ ਸੀ ਕਿ ਇੱਥੇ 3 ਤੋਂ 4 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ।

ਫੌਜ ਨੇ ਐਕਸ ‘ਤੇ ਦੱਸਿਆ ਕਿ ਕੁਪਵਾੜਾ ਦੇ ਗੋਗਲਧਰ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਫੌਜ ਅਤੇ ਪੁਲਿਸ ਨੇ ਸੰਯੁਕਤ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਫਿਲਹਾਲ ਆਪਰੇਸ਼ਨ ਚੱਲ ਰਿਹਾ ਹੈ।

ਇਸ ਤੋਂ ਪਹਿਲਾਂ 28 ਸਤੰਬਰ ਨੂੰ ਕਠੂਆ ਜ਼ਿਲੇ ਦੀ ਬਿਲਵਾਰ ਤਹਿਸੀਲ ‘ਚ ਸਥਿਤ ਕੋਗ-ਮੰਡਲੀ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਇਸ ਵਿੱਚ ਜੰਮੂ-ਕਸ਼ਮੀਰ ਪੁਲਿਸ ਦੇ ਹੈੱਡ ਕਾਂਸਟੇਬਲ ਬਸ਼ੀਰ ਅਹਿਮਦ ਦੀ ਮੌਤ ਹੋ ਗਈ ਸੀ। ਮੁਕਾਬਲੇ ਦੇ ਦੂਜੇ ਦਿਨ ਇੱਕ ਅੱਤਵਾਦੀ ਮਾਰਿਆ ਗਿਆ।

Related Articles

Leave a Reply